ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ
ਐਸ. ਏ.ਐਸ. ਨਗਰ, 18 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91, ਮੁਹਾਲੀ ਵਿਖੇ ਗੁਰਮਤਿ ਸਮਾਗਮ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਐਸ. ਏ.ਐਸ. ਨਗਰ, 18 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91, ਮੁਹਾਲੀ ਵਿਖੇ ਗੁਰਮਤਿ ਸਮਾਗਮ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਗੁਰੂਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ, ਗੁਰੂ ਨਾਨਕ ਦਰਬਾਰ, ਭਾਈ ਹਿਰਦੈਜੀਤ ਸਿੰਘ, ਭਾਈ ਓਕਾਰ ਸਿੰਘ, ਅੰਮ੍ਰਿਤਸਰ ਵਾਲੇ, ਕਥਾਵਾਚਕ ਡਾ. ਸਰਬਜੀਤ ਸਿੰਘ ਲੁਧਿਆਣੇ ਵਾਲੇ ਅਤੇ ਮਾਈ ਭਾਗੋ ਇਸਤ੍ਰੀ ਸਤਿਸੰਗ ਸਭਾ, ਬੀਬੀ ਜਸਪ੍ਰੀਤ ਕੌਰ ਦੇ ਜੱਥਿਆਂ ਵਲੋਂ ਗੁਰਬਾਨੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸਮਾਗਮ ਦੇ ਸਟੇਜ ਸੰਚਾਲਕ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਧਾਰਮਿਕ ਸਮਾਗਮ ਨੇਪਰੇ ਚੜਿਆ ਜਾਂਦਾ ਹੈ ਅਤੇ ਸੰਗਤਾਂ ਦੁਆਰਾ ਮਿਲੀ ਇਸ ਪ੍ਰੇਰਨਾ ਅਤੇ ਹੌਂਸਲੇ ਦੇ ਚਲਦਿਆਂ ਹੀ ਪ੍ਰਬੰਧਕ ਵਧੇਰੇ ਉਤਸ਼ਾਹ ਦੇ ਨਾਲ ਧਾਰਮਿਕ ਸਮਾਗਮਾਂ ਨੂੰ ਕਰਵਾਉਂਦੇ ਹਨ।
ਇਸ ਧਾਰਮਿਕ ਸਮਾਗਮ ਮੌਕੇ ਗੁਰਮੀਤ ਸਿੰਘ ਸੈਣੀ, ਵੀ ਪੀ ਸਿੰਘ, ਡੀ ਐਸ ਪੀ ਹਰਸਿਮਰਨ ਸਿੰਘ ਬੱਲ, ਕਰਨਲ ਮਲਿਕ ਸਿੰਘ, ਗੁਰਮਨਜਨ ਸਿੰਘ, ਸੰਤੋਖ ਸਿੰਘ ਸੈਣੀ, ਨਿਹਾਲ ਸਿੰਘ ਹਾਜ਼ਰ ਸਨ।