ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤਾ ਜਾ ਰਿਹਾ ਹੈ ਲਗਾਤਾਰ ਕੰਮ : ਕੁਲਵੰਤ ਸਿੰਘ ਫੇਜ਼ 11 ਵਿੱਖੇ ਮੁਫ਼ਤ ਚੈਕਅਪ ਕੈਂਪ ਲਗਾਇਆ

ਐਸ. ਏ.ਐਸ. ਨਗਰ, 18 ਸਤੰਬਰ ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਹਲਕੇ ਵਿੱਚ ਲੋਕਾਂ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਫੇਜ਼-11 ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਗੁਰ ਸੇਵਾ ਕਲੀਨਿਕ ਅਤੇ ਡਾਇਗਨੋਸਿਕ ਸੈਂਟਰ ਵਲੋਂ ਅਮਰਜੀਤ ਸਿੰਘ ਔਲਖ ਦੀ ਅਗਵਾਈ ਹੇਠ ਲਗਾਏ ਗਏ ਲਗਾਏ ਗਏ ਮੁਫਤ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕਰਨ ਮੌਕੇ ਸz. ਕੁੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਨਿਰਦੇਸ਼ਾਂ ਤੇ ਫੇਜ਼ – 11 ਦੇ ਵਿੱਚ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਵਿੱਚ ਰੋਜਾਨਾ ਹਜ਼ਾਰਾਂ ਮਰੀਜ਼ ਆਪਣੀਆਂ ਬਿਮਾਰੀਆਂ ਨਾਲ ਸੰਬੰਧਿਤ ਇਲਾਜ ਕਰਵਾ ਕੇ ਸਿਹਤ ਲਾਭ ਲੈ ਰਹੇ ਹਨ।

ਐਸ. ਏ.ਐਸ. ਨਗਰ, 18 ਸਤੰਬਰ ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਹਲਕੇ ਵਿੱਚ ਲੋਕਾਂ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਫੇਜ਼-11 ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਗੁਰ ਸੇਵਾ ਕਲੀਨਿਕ ਅਤੇ ਡਾਇਗਨੋਸਿਕ ਸੈਂਟਰ ਵਲੋਂ ਅਮਰਜੀਤ ਸਿੰਘ ਔਲਖ ਦੀ ਅਗਵਾਈ ਹੇਠ ਲਗਾਏ ਗਏ ਲਗਾਏ ਗਏ ਮੁਫਤ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕਰਨ ਮੌਕੇ ਸz. ਕੁੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਨਿਰਦੇਸ਼ਾਂ ਤੇ ਫੇਜ਼ – 11 ਦੇ ਵਿੱਚ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਵਿੱਚ ਰੋਜਾਨਾ ਹਜ਼ਾਰਾਂ ਮਰੀਜ਼ ਆਪਣੀਆਂ ਬਿਮਾਰੀਆਂ ਨਾਲ ਸੰਬੰਧਿਤ ਇਲਾਜ ਕਰਵਾ ਕੇ ਸਿਹਤ ਲਾਭ ਲੈ ਰਹੇ ਹਨ। ਉਨ੍ਹਾਂ ਨੂੰ ਆਪਣੀ ਬਿਮਾਰੀ ਦਾ ਇਲਾਜ ਕਰਵਾਉਣ ਦੇ ਲਈ ਦੂਰ-ਦੁਰਾਡੇ ਨਹੀਂ ਜਾਣਾ ਪੈਂਦਾ ਅਤੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਉਹ ਖੁਦ ਅਤੇ ਉਹਨਾਂ ਦੀ ਪੂਰੀ ਟੀਮ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਰਹਿੰਦੀ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਲਈ ਵਚਨਬੱਧ ਹਨ।

ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਾਹਰ ਡਾਕਟਰਾਂ ਦੀ ਟੀਮ ਵੱਲੋਂ ੇ ਵੱਡੀ ਗਿਣਤੀ ਵਿੱਚ ਪਹੁੰਚੇ ਮਰੀਜਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਹਰਕਵਲ ਸਿੰਘ ਕੰਗ, ਜਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਆਪ ਦੇ ਸੀਨੀਅਰ ਨੇਤਾ ਹਰ ਸੁੱਖਇੰਦਰ ਸਿੰਘ ਬੱਬੀ ਬਾਦਲ, ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਗੱਜਨ ਸਿੰਘ, ਗੁਰਦੇਵ ਸਿੰਘ, ਡਾਕਟਰ ਪ੍ਰਭਨੂਰ ਸਿੰਘ,ਆਰ ਐਸ ਢਿੱਲੋਂ, ਬਲਵਿੰਦਰ ਸਿੰਘ, ਡਾਕਟਰ ਰਵਿੰਦਰ ਕੌਰ ਕੁਲਦੀਪ ਸਿੰਘ, ਆਰ.ਪੀ ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੌਰ, ਕੁਲਵਿੰਦਰ ਸਿੰਘ ਅਕਵਿੰਦਰ ਸਿੰਘ ਗੋਸਲ, ਨਵਰਾਤ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ ਸਮੇਤ ਫੇਜ਼ 11 ਦੇ ਵੱਡੀ ਗਿਣਤੀ ਵਸਨੀਕ ਹਾਜ਼ਰ ਸਨ।