
ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ
ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਸਰਧਾ ਭਾਵਨਾਂ ਨਾਲ ਮਨਾਇਆ ਗਿਆ ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਜੀ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਗੜਸ਼ੰਕਰ 18 ਸਤੰਬਰ ( ਬਲਵੀਰ ਚੌਪੜਾ ) ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਸਰਧਾ ਭਾਵਨਾਂ ਨਾਲ ਮਨਾਇਆ ਗਿਆ ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਜੀ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਭਾਈ ਕੇਵਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈਸਵੀ ਨੂੰ ਕੀਤਾ ਗਿਆ ਬਾਬਾ ਬੁੱਢਾ ਜੀ ਨੂੰ ਪਹਿਲੇ ਹੈੱਡ ਗ੍ਰੰਥੀ ਥਾਪਿਆ ਗਿਆ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਘਰ ਵਿਖੇ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ ਪਾਉਣ ਲਈ ਬੇਨਤੀ ਕੀਤੀ।ਇਸ ਮੌਕੇ ਤੇ ਪ੍ਰਧਾਨ ਭਾਈ ਕੇਵਲ ਸਿੰਘ ਚਾਕਰ, ਚੇਅਰਮੈਨ ਡਾ ਕੁਲਵਰਨ ਸਿੰਘ, ਸਰਪੰਚ ਰੋਸਨ ਲਾਲ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਮੱਖਣ ਸਿੰਘ ਵਾਹਿਦਪੁਰ, ਜੀਤ ਸਿੰਘ ਬਗਵਾਈ, ਕੈਸੀਅਰ ਡਾ ਹਰਭਜਨ ਸਿੰਘ, ਸਤਪਾਲ ਸਿੰਘ, ਬਿੰਦਰ ਸਿੰਘ, ਡਾ ਵਿੱਪਨ ਕੁਮਾਰ ਹਾਜਿਰ ਸਨ
