ਕੇਂਦਰ ਸਰਕਾਰ ਵੱਲੋਂ ਖਾਦਾਂ ਦੇ ਵਧਾਏ ਗਏ ਰੇਟਾਂ ਖਿਲਾਫ਼ ਰੋਸ ਪ੍ਰਗਟਾਇਆ

ਐਸ ਏ ਐਸ ਨਗਰ, 19 ਸਤੰਬਰ ਪੈਰਾਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਕੇਂਦਰ ਸਰਕਾਰ ਵੱਲੋਂ ਖਾਦਾਂ ਦੇ ਵਧਾਏ ਗਏ ਰੇਟਾਂ ਖਿਲਾਫ਼ ਰੋਸ ਜਾਹਿਰ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਬਰਬਾਦ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੇ ਯੂਰੀਆ ਤੇ ਡੀ ਏ ਪੀ ਖਾਦਾਂ ਦੇ ਰੇਟਾਂ ਵਿੱਚ 20 ਫੀਸਦੀ ਵਾਧਾ ਕਰਕੇ ਕਿਸਾਨਾਂ ਤੇ ਹੋਰ ਬੋਝ ਪਾ ਦਿੱਤਾ ਹੈ। ਆਗੂਆਂ ਨੇ ਮੰਗ ਕੀਤੀ ਰੇਟਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ ਅਤੇ ਸਹਿਕਾਰੀ ਸਭਾਵਾਂ ਵਿਚ ਡੀ ਏ ਪੀ ਅਤੇ ਯੂਰੀਏ ਦੀ ਕਮੀ ਨੂੰ ਪੂਰਾ ਕੀਤਾ ਜਾਵੇ।

ਉਹਨਾਂ ਕਿਹਾ ਕਿ ਸਰਕਾਰਾਂ ਨੇ ਅਜੇ ਕੁਦਰਤੀ ਮਾਰ ਨਾਲ ਝੰਭੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਆਗੂਆਂ ਨੇ ਮੰਗ ਕੀਤੀ ਕਿ ਹੜਪੀੜਤਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਵਿੱਚ ਆਨਾਕਾਨੀ ਕਰਨੀ ਬੰਦ ਕਰੇ।

ਇਸ ਮੌਕੇ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਸੱਜਣ ਸਿੰਘ, ਰਾਮ ਕ੍ਰਿਸ਼ਨ ਧੁਨਕੀਆਂ, ਸੁਖਵਿਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਜਿੰਦਰ ਸਿੰਘ ਭਾਗੋਮਾਜਰਾ, ਸੁਭਾਸ਼ ਗੋਚਰ, ਰਾਜੂ ਸਨੇਟਾ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ, ਅੰਗਰੇਜ਼ ਸਿੰਘ ਗੋਲਡੀ ਮਹਿਦੂਦਾਂ ਵੀ ਹਾਜ਼ਰ ਸਨ।