ਹੜ੍ਹ ਪੀੜਤਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ 22 ਸਤੰਬਰ ਨੂੰ ਕੀਤੇ ਜਾਣ ਵਾਲੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਘਿਰਾਓ ਬਾਰੇ ਮੀਟਿੰਗ
ਬਰਨਾਲਾ, 19 ਸਤੰਬਰ (ਬਲਵਿੰਦਰ ਅਜ਼ਾਦ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਰਜਕਾਰੀ ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਆਗੂਆਂ ਅਤੇ ਤਿੰਨੇ ਬਲਾਕਾਂ ਦੇ ਪ੍ਰਧਾਨ, ਸਕੱਤਰ ਅਤੇ ਖਜ਼ਾਨਚੀਆਂ ਨੇ ਭਾਗ ਲਿਆ।

ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ ਅਤੇ ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਅਤੇ ਸੂਬਾਈ ਹਾਕਮਾਂ ਨੂੰ ਜਗਾਉਣ ਅਤੇ ਮੁਆਵਜ਼ਾ ਹਾਸਲ ਕਰਨ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ 22 ਸਤੰਬਰ ਨੂੰ ਡੀ ਸੀ ਦਫ਼ਤਰ ਬਰਨਾਲਾ ਦਾ ਘਿਰਾਓ ਕੀਤਾਜਾਣਾ ਹੈ। ਇਸ ਮੌਕੇ ਧਰਨੇ ਦੀਆਂ ਤਿਆਰੀਆਂ ਤਹਿਤ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਜਥੇਬੰਦਕ ਚੋਣਾਂ ਦੇ ਅਮਲ ਨੂੰ ਤੇਜ਼ ਕਰਕੇ ਪਿੰਡ ਪੱਧਰੀ ਮੈਂਬਰਸ਼ਿਪ ਕਰਨ ਲਈ 20 ਸਤੰਬਰ ਤੱਕ ਦਾ ਸਮਾਂ ਤਹਿ ਕੀਤਾ ਗਿਆ ਅਤੇ ਮੈਂਬਰਸ਼ਿਪ ਦੇ ਅਧਾਰ ਤੇ ਤਿੰਨੇ ਬਲਾਕਾਂ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਲਈ ਮਹਿਲਕਲਾਂ ਬਲਾਕ ਦੀ ਚੋਣ 26 ਸਤੰਬਰ, ਸਹਿਣਾ ਬਲਾਕ ਦੀ ਚੋਣ 28 ਸਤੰਬਰ ਅਤੇ ਬਰਨਾਲਾ ਬਲਾਕ ਦੀ ਚੋਣ 29 ਸਤੰਬਰ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਹਰਮੰਡਲ ਸਿੰਘ ਜੋਧਪੁਰ, ਜਗਰਾਜ ਸਿੰਘ ਹਰਦਾਸਪੁਰਾ, ਅਮਰਜੀਤ ਸਿੰਘ ਠੁੱਲੀਵਾਲ, ਸੰਦੀਪ ਸਿੰਘ ਚੀਮਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀ ਕਲਾਂ, ਕਾਲਾ ਜੈਦ, ਅਮਨਦੀਪ ਸਿੰਘ ਰਾਏਸਰ, ਅਮਨਦੀਪ ਟਿੰਕੂ ਭਦੌੜ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।