ਮੁਹਾਲੀ ਨੂੰ ਕੂੜਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮੇਅਰ ਜੀਤੀ ਸਿੱਧੂ ਸਵੱਛਤਾ ਮੁਹਿੰਮ ਤਹਿਤ ‘ਮੁਹਾਲੀ ਯੂਥ ਬਨਾਮ ਗਾਰਬੇਜ’ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਐਸ.ਏ.ਐਸ.ਨਗਰ, 19 ਸਤੰਬਰ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਸਥਾਨਕ ਫੇਜ਼ 3ਬੀ2, ਤੋਂ ਇੰਡੀਅਨ ਸਵੱਛਤਾ ਲੀਗ ਸੀਜ਼ਨ 2 ਤਹਿਤ ‘ਮੁਹਾਲੀ ਯੂਥ ਬਨਾਮ ਗਾਰਬੇਜ’ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਸ਼ਾਮਲ ਹੋਏ।

ਇਸ ਮੌਕੇ ਮੇਅਰ ਨੇ ਕਿਹਾ ਕਿ ਮੁਹਾਲੀ ਨੂੰ ਕੂੜਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਲੜੀ ਤਹਿਤ ਐਮਸੀ ਮੁਹਾਲੀ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰਨ ਦੀ ਤਜਵੀਜ਼ ਮਨਜ਼ੂਰੀ ਦੇ ਅੰਤਿਮ ਪੜਾਅ ਤੇ ਹੈ, ਜਿਸ ਤੋਂ ਬਾਅਦ ਨਗਰ ਨਿਗਮ ਹਰ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰੇਗਾ ਜੋ ਸਮੁੱਚੇ ਮੁਹਿੰਮ ਦੇ ਨਤੀਜਿਆਂ ਨੂੰ ਹੁਲਾਰਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਸਵੱਛਤਾ ਅਤੇ ਵਾਤਾਵਰਣ ਪ੍ਰਤੀ ਆਪਣਾ ਬਣਦਾ ਯੋਗਦਾਨ ਨਹੀਂ ਪਾਉਣਗੇ ਤਾਂ ਸਾਡੀਆਂ ਕੋਸ਼ਿਸ਼ਾਂ ਠੋਸ ਨਤੀਜੇ ਨਹੀਂ ਦਿਖਾ ਸਕਣਗੀਆਂ।
ਉਨ੍ਹਾਂ ਕਿਹਾ ਕਿ ‘ਭਾਰਤੀ ਸਵੱਛਤਾ ਲੀਗ’ ਭਾਰਤ ਦਾ ਪਹਿਲਾ ਅੰਤਰ ਸ਼ਹਿਰੀ ਮੁਕਾਬਲਾ ਹੈ ਜਿਸ ਦੀ ਅਗਵਾਈ ਨੌਜਵਾਨਾਂ ਵੱਲੋਂ ਸਵੱਛ ਭਾਰਤ ਮਿਸ਼ਨ ਅਰਬਨ 2.0 ਤਹਿਤ ਕੂੜਾ ਮੁਕਤ ਸ਼ਹਿਰਾਂ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।