ਕਨੇਡਾ ਅਤੇ ਭਾਰਤ ਵਿਚਾਲੇ ਤਲਖੀ ਹੋਰ ਵਧੀ ਕਨੇਡਾ ਵਲੋਂ ਭਾਰਤੀ ਡਿਪਲੋਮੈਟ ਨੂੰ ਕੱਢੇ ਜਾਣ ਤੇ ਭਾਰਤ ਵੱਲੋਂ ਜਵਾਬੀ ਕਾਰਵਾਈ

ਨਵੀਂ ਦਿੱਲੀ, 19 ਸਤੰਬਰ, (ਪੋਸਟ ਬਿਊਰੋ)- ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਇੱਕ ਏਜੰਟ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਦਿੱਤੇ ਬਿਆਨ ਅਤੇ ਕੈਨੇਡਾ ਵੱਲੋਂ ਇੱਕ ਦੀ ਸਪੁਰਦਗੀ ਨੂੰ ਲੈ ਕੇ. ਕੈਨੇਡਾ ਵਿੱਚ ਭਾਰਤੀ ਡਿਪਲੋਮੈਟ।

ਨਵੀਂ ਦਿੱਲੀ, 19 ਸਤੰਬਰ ਕੈਨੇਡਾ ਵਿੱਚ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਹੋਣ ਸੰਬੰਧੀ ਕਨੇਡਾ ਦੀ ਪਾਰਲੀਮੈਂਟ ਵਿੱਚ ਦਿੱਤੇ ਬਿਆਨ ਅਤੇ ਕਨੇਡਾ ਵਲੋਂ ਭਾਰਤ ਦੇ ਇੱਕ ਡਿਪਲੋਮੈਟ ਨੂੰ ਕਨੇਡਾ ਤੋਂ ਵਾਪਸ ਭੇਜੇ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿੱਚ ਤਲਖੀ ਹੋਰ ਵੱਧ ਗਈ ਹੈ ਅਤੇ ਇਸ ਮਾਮਲੇ ਵਿੱਚ ਜਵਾਬੀ ਕਾਰਵਾਈ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਮੰਤਰਾਲਾ ਨੇ ਦੱਸਿਆ ਕਿ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਰਾਜਦੂਤਾਂ ਦੀ ਦਖ਼ਲ ਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।

ਇਸਦੇ ਨਾਲ ਹੀ ਭਾਰਤ ਸਰਕਾਰ ਵਲੋਂ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖ਼ਾਲਿਸਤਾਨੀਆਂ ਨੇ ਭਾਰਤੀ ਰਾਜਦੂਤਾਂ ਦੇ ਨਾਂ ਵਾਲੇ ਪੋਸਟਰ ਜਾਰੀ ਕੀਤੇ ਸਨ, ਜਿਸ ਤੇ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਵਿਗੜਨ ਵਾਲੇ ਹਨ।

ਇੱਥੇ ਜਿਕਰਯੋਗ ਹੈ ਕਿ ਖਾਲਿਸਤਾਨ ਟਾਈਗਰ ਫੋਰਸ (ਕੇ. ਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ (45) ਨੂੰ ਬੀਤੀ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਸੰਬੰਧੀ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿੱਚ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤ ਸਰਕਾਰ ਦੇ ਏਜੰਟ ਦੀ ਸ਼ਮੂਲੀਅਤ ਦੇ ਗੰਭੀਰ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਕੈਨੇਡੀਅਨ ਧਰਤੀ ਤੇ ਕੈਨੇਡੀਅਨ ਨਾਗਰਿਕ ਦੇ ਕਤਲ ਮਾਮਲੇ ਵਿਚ ਵਿਦੇਸ਼ੀ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਅਤੇ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ।

ਟਰੂਡੋ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਭਾਰਤ ਨੇ ਉਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਭਾਰਤ ਨੇ ਅੱਜ ਕੈਨੇਡਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ।

ਭਾਰਤ ਸਰਕਾਰ ਪਹਿਲਾਂ ਵੀ ਨਿੱਜਰ ਦੇ ਕਤਲ ਵਿੱਚ ਆਪਣੀ ਭੂਮਿਕਾ ਤੋਂ ਇਨਕਾਰ ਕਰ ਚੁੱਕੀ ਹੈ। ਕੈਨੇਡਾ ਵਿੱਚ ਪਹਿਲਾਂ ਵੀ ਇਹ ਗੱਲ ਉਠ ਚੁੱਕੀ ਹੈ ਕਿ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਨੇ ਕੀਤਾ ਸੀ। ਪਰ ਭਾਰਤ ਨੇ ਆਪਣੇ ਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।

ਵਿਦੇਸ਼ ਮੰਤਰਾਲੇ ਨੇ ਅੱਜ ਸਵੇਰੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਦਿੱਤੇ ਗਏ ਬਿਆਨ ਦੀ ਪੜਤਾਲ ਕੀਤੀ ਗਈ ਹੈ। ਉਨ੍ਹਾਂ ਦੇ ਵਿਦੇਸ਼ ਮੰਤਰੀ ਦਾ ਬਿਆਨ ਵੀ ਸੁਣਿਆ ਹੈ। ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਦੇ ਦੋਸ਼ਾਂ ਨੂੰ ਰੱਦ ਕਰਦੇ ਹਾਂ।