ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਚ, ਨੌਜਵਾਨ ਦੀ ਮੌਤ, ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਲੋਕਾਂ ਨੇ ਗੁੱਸੇ ਵਿਚ ਆ ਕੇ ਕਰ ਦਿੱਤਾ ਚੱਕਾ ਜਾਮ

ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਚ, ਨੌਜਵਾਨ ਦੀ ਮੌਤ, ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਲੋਕਾਂ ਨੇ ਗੁੱਸੇ ਵਿਚ ਆ ਕੇ ਕਰ ਦਿੱਤਾ ਚੱਕਾ ਜਾਮ

ਗੜ੍ਹਸ਼ੰਕਰ (ਬਲਵੀਰ ਚੌਪੜਾ ) ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਰੋਡ ਤੇ ਪੈਂਦੇ ਗੋਲੀਆਂ ਨੇੜੇ ਇਕ ਮਰਸਡੀਜ ਬੈਨਜ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਮਿਲੀ ਜਾਣਕਾਰੀ ਅਨੁਸਾਰ ਬੱਸ ਨੰਬਰ ਪੀ ਬੀ 03 ਏ ਪੀ 7952 ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਸੀ ਜਦੋਂ ਗੋਲੀਆਂ ਪਿੰਡ ਨਜ਼ਦੀਕ ਪਹੁੰਚੀ ਤਾਂ ਮੋਟਰਸਾਈਕਲ ਤੇ ਸਵਾਰ ਮਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਤਹਿ ਖਮਾਣੋਂ ਭੜੀ, ਜਿਲ੍ਹਾ ਫਤਹਿਗੜ੍ਹ ਸਾਹਿਬ ਹੁਸ਼ਿਆਰਪੁਰ ਵੱਲ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ ਜਿਸ ਦੀ ਗੋਲੀਆਂ ਨੇੜੇ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਮਨਪ੍ਰੀਤ ਸਿੰਘ ਦੇ ਸਰੀਰ ਦੀ ਚਰਬੀ ਤੱਕ ਨਿੱਕਲ ਗਈ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ l ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ l ਮੌਕੇ ਤੇ ਰਾਹਗੀਰਾਂ ਭੜਕ ਗਏ ਅਤੇ ਸੜਕ ਜਾਮ  ਕਰ ਦਿੱਤੀ ਜਿਸ ਨਾਲ ਗੱਡੀਆਂ ਦਾ ਵੱਡਾ ਜਾਮ ਲੱਗ ਗਿਆ l ਗੜ੍ਹਸ਼ੰਕਰ ਪੁਲਿਸ ਵੀ ਘਟਨਾ ਤੋਂ ਕੁੱਝ ਮਿੰਟਾਂ ਬਾਅਦ ਹੀ ਘਟਨਾ ਸਥਾਨ ਤੇ ਪਹੁੰਚ ਗਈ ਅਤੇ ਡੀ ਐੱਸ ਪੀ  ਦਲਜੀਤ ਸਿੰਘ ਖੱਖ ਨੇ ਮੌਕੇ ਤੇ ਪਹੁੰਚ ਕੇ ਜਾਮ ਨੂੰ ਖੁਲਵਾਇਆ l ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ l ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤਾ ਗਿਆ l