
ਗੰਦਗੀ ਦੇ ਢੇਰ ਦੀ ਸਫਾਈ ਕਰਵਾਈ
ਫੇਜ਼-11 ਦੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤਰੁਣਦੀਪ ਸਿੰਘ ਵੱਲੋਂ ਕੂੜੇ ਦੇ ਢੇਰ ਦੀ ਸਫਾਈ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਮੇਂ ਤੋਂ ਕੂੜੇ ਦਾ ਢੇਰ ਇੱਕਠਾ ਹੋਇਆ ਸੀ, ਜਿਸ ਕਾਰਨ ਉੱਥੇ ਰਹਿ ਰਹੇ ਲੋਕਾਂ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਹਾਮਣਾ ਕਰਨਾ ਪੈ ਰਿਹਾ ਸੀ ਅਤੇ ਇਸ ਕੂੜੇ ਦੀ ਗੰਦਗੀ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਵੀ ਪੈਦਾ ਹੋ ਸਕਦੀਆਂ ਸਨ।
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਫੇਜ਼-11 ਦੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤਰੁਣਦੀਪ ਸਿੰਘ ਵੱਲੋਂ ਕੂੜੇ ਦੇ ਢੇਰ ਦੀ ਸਫਾਈ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਮੇਂ ਤੋਂ ਕੂੜੇ ਦਾ ਢੇਰ ਇੱਕਠਾ ਹੋਇਆ ਸੀ, ਜਿਸ ਕਾਰਨ ਉੱਥੇ ਰਹਿ ਰਹੇ ਲੋਕਾਂ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਹਾਮਣਾ ਕਰਨਾ ਪੈ ਰਿਹਾ ਸੀ ਅਤੇ ਇਸ ਕੂੜੇ ਦੀ ਗੰਦਗੀ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਵੀ ਪੈਦਾ ਹੋ ਸਕਦੀਆਂ ਸਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਦਦ ਨਾਲ ਕੂੜੇ ਦੇ ਢੇਰ ਦੀ ਸਫਾਈ ਕਰਵਾਈ ਗਈ ਤਾਂ ਜੋ ਉੱਥੇ ਰਹਿੰਦੇ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸਮਾਜ ਸੇਵੀ ਹਰਪਾਲ ਸਿੰਘ ਵੀ ਮੌਜੂਦ ਸਨ।
