
ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਦਸਵੀਂ ਦਾ ਦਿਹਾੜਾ
ਐਸ ਏ ਐਸ ਨਗਰ, 25 ਸਤੰਬਰ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਐਸ ਏ ਐਸ ਨਗਰ, 25 ਸਤੰਬਰ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸਤਪਾਲ ਸਿੰਘ ਗੁਰਦੁਆਰਾ ਸ੍ਰੀ ਮਸਤੁਆਣਾ ਸਾਹਿਬ, ਭਾਈ ਨਵਰੰਗ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਸਿਮਰਨਜੀਤ ਸਿੰਘ , ਭਾਈ ਰਾਜਬੀਰ ਸਿੰਘ ਹਜ਼ੂਰੀ ਰਾਗੀ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਜੱਥਿਆਂ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
