ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਨੋਜਵਾਨ ਗੜ੍ਹਸ਼ੰਕਰ ਪੁਲਿਸ ਵਲੋਂ ਕਾਬੂ,

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਨੋਜਵਾਨ ਗੜ੍ਹਸ਼ੰਕਰ ਪੁਲਿਸ ਵਲੋਂ ਕਾਬੂ,

ਗੜ੍ਹਸ਼ੰਕਰ ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਵਲੋਂ ਚੋਰੀ, ਲੁੱਟ ਖੋਹ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ ਐਸ ਆਈ ਪਰਮਜੀਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਤਫਤੀਸ਼ ਮੁਕੱਦਮਾ ਨੰਬਰ 170 ਮਿਤੀ 23-9-23 ਅਯ:=ਧ: 379-411 ਵਿੱਚ ਦੋਸ਼ੀਆਨ ਸਲੀਮ ਕੁਮਾਰ ਪੁੱਤਰ ਕਾਲਾ ਰਾਮ ਵਾਸੀ ਚੱਕ ਫੁੱਲੂ ਥਾਣਾ ਗੜ੍ਹਸ਼ੰਕਰ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਤੇਜਿੰਦਰ ਸਿੰਘ ਵਾਸੀ ਦਿਆਲਾ ਥਾਣਾ ਪੋਜੇਵਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲ ਵਾਸੀ ਪਾਹਲੇਵਾਲ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਚੋਰੀ ਸ਼ੁਦਾ 05 ਮੋਟਰਸਾਈਕਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਅਦਾਲਤ ਪੇਸ਼ ਕੀਤਾ ਦਾ ਰਿਹਾ ਹੈ। ਇਹਨਾਂ ਦਾ ਰਿਮਾਂਡ ਹਾਸਲ ਕਰਕੇ ਇਹਨਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਚੋਰੀ ਦੇ ਮੋਟਰਸਾਈਕਲ ਕਿਸ ਨੂੰ ਤੇ ਕਿੱਥੇ ਵੇਚੇ ਹਨ।