ਖ਼ਾਲਸਾ ਕਾਲਜ ’ਚ ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ(ਬਲਵੀਰ ਚੌਪੜਾ )ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਬੀ.ਡੀ.ਸੀ. ਬਲੱਡ ਸੈਂਟਰ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਲਗਾਏ ਗਏ ਕੈਂਪ ਵਿਚ ਕਾਲਜ ਵਿਦਿਆਰਥੀਆਂ ਵਲੋਂ 35 ਯੂਨਿਟ ਖ਼ੂਨ ਦਾਨ ਕੀਤਾ ਗਿਆ।

ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਬੀ.ਡੀ.ਸੀ. ਬਲੱਡ ਸੈਂਟਰ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਲਗਾਏ ਗਏ ਕੈਂਪ ਵਿਚ ਕਾਲਜ ਵਿਦਿਆਰਥੀਆਂ ਵਲੋਂ 35 ਯੂਨਿਟ ਖ਼ੂਨ ਦਾਨ ਕੀਤਾ ਗਿਆ। ਖ਼ੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਵਲੋਂ ਕੀਤਾ ਗਿਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਖ਼ੂਨਦਾਨੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਅਤੇ ਕੈਂਪ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਂਦਾਨ ਹੈ ਤੇ ਕਾਲਜ ਵਿਦਿਆਰਥੀਆਂ ਵਲੋਂ ਇਸ ਮਾਨਵਤਾ ਦੇ ਕਾਰਜ ਵਿਚ ਹਿੱਸਾ ਲੈਣਾ ਇਕ ਚੰਗੀ ਪਿਰਤ ਹੈ, ਜਿਸਨੂੰ ਹਮੇਸ਼ਾਂ ਜਾਰੀ ਰੱਖਣਾ ਚਾਹੀਦਾ ਹੈ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਤੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਕੈਂਪ ਦੇ ਕਾਰਜ ਨੂੰ ਆਉਂਦੇ ਸਾਲਾਂ ਵਿਚ ਵੀ ਜਾਰੀ ਰੱਖਿਆ ਜਾਵੇਗਾ। ਕਾਲਜ ਵਿਖੇ ਖ਼ੂਨਦਾਨ ਸਬੰਧੀ ਕਰਵਾਏ ਗਏ ਜਾਗਰੂਕਤਾ ਲੈਕਚਰ ਵਿਚ ਡਾ. ਅਜੇ ਬੱਗਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਸਮਾਜ ਸੇਵਾ ਦੇ ਕਾਰਜ ਵਿਚ ਹਿੱਸਾ ਪਾਉਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਖ਼ੂਨਦਾਨ ਕੈਂਪ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਪ੍ਰੋ. ਅਰਵਿੰਦਰ ਕੌਰ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਡਾ. ਅਰਵਿੰਦਰ ਸਿੰਘ ਅਰੋੜਾ ਵਲੋਂ ਨਿਭਾਈ ਗਈ, ਕਾਲਜ ਵਿਦਿਆਰਥੀ ਯੂਨਿਟ ਦੇ ਪ੍ਰਧਾਨ ਰਮਨਪ੍ਰੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਖ਼ੂਨਦਾਨ ਕੈਂਪ ਵਿਚ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਰੈੱਡ ਰੀਬਨ ਕਲੱਬ ਹੁਸ਼ਿਆਰਪੁਰ, ਐੱਸ.ਐੱਚ.ਓ. ਇੰਸਪੈਕਟਰ ਜੈ ਪਾਲ, ਡਾ. ਬਿੱਕਰ ਸਿੰਘ ਪ੍ਰਧਾਨ ਦੋਆਬਾ ਸਾਹਿਤ ਸਭਾ, ਅਕਾਲੀ ਆਗੂ ਜਿੰਦਰ ਸਿੰਘ ਗਿੱਲ, ਸੁਖਦੇਵ ਸਿੰਘ ਰੁੜਕੀਖਾਸ, ਪਰਮਿੰਦਰ ਸਿੰਘ ਸੁਪਰਡੈਂਟ, ਸੁੱਚਾ ਸਿੰਘ ਬਿਲੜੋਂ, ਸੁਰਿੰਦਰ ਸਿੰਘ ਦਾਰਾਪੁਰੀ, ਮੋਟੀਵੇਟਰ ਭੁਪਿੰਦਰ ਸਿੰਘ ਰਾਣਾ, ਡਾ. ਕ੍ਰਿਸ਼ਨ ਬੱਧਣ, ਡਾ. ਲਖਵਿੰਦਰ ਬਿਲੜੋਂ ਤੋਂ ਇਲਾਵਾ ਬੀ.ਡੀ.ਸੀ. ਬਲੱਡ ਸੈਂਟਰ ਵਲੋਂ ਡਾ. ਅਜੇ ਬੱਗਾ, ਰਾਜੀਵ ਕੁਮਾਰ, ਮਲਕੀਤ ਸਿੰਘ ਤੇ ਟੀਮ ਮੈਂਬਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।