
ਫੋਰਟਿਸ ਹਸਪਤਾਲ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਸੀ ਪੀ ਆਰ ਦੀ ਸਿਖਲਾਈ
ਐਸ.ਏ.ਐਸ.ਨਗਰ, 27 ਸਤੰਬਰ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਸੇ ਮੈਡੀਕਲ ਮੁਸ਼ਕਲ ਦੀ ਘੜੀ ਵਿਚ ਬੇਸਿਕ ਲਾਈਫ਼ ਸਪੋਰਟ ਅਤੇ ਕਿਸੇ ਨੂੰ ਦਿਲ ਦਾ ਦੌਰਾ ਪੈਣ ਤੇ ਐਮਰਜੈਂਸੀ ਵਿਚ ਲੋੜੀਂਦੀ ਮੈਡੀਕਲ ਸਹਾਇਤਾ ਸਬੰਧੀ ਜਾਣਕਾਰੀ ਦਿਤੀ ਗਈ।
ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਸੇ ਮੈਡੀਕਲ ਮੁਸ਼ਕਲ ਦੀ ਘੜੀ ਵਿਚ ਬੇਸਿਕ ਲਾਈਫ਼ ਸਪੋਰਟ ਅਤੇ ਕਿਸੇ ਨੂੰ ਦਿਲ ਦਾ ਦੌਰਾ ਪੈਣ ਤੇ ਐਮਰਜੈਂਸੀ ਵਿਚ ਲੋੜੀਂਦੀ ਮੈਡੀਕਲ ਸਹਾਇਤਾ ਸਬੰਧੀ ਜਾਣਕਾਰੀ ਦਿਤੀ ਗਈ।
ਇਸ ਦੌਰਾਨ ਡਾਕਟਰਾਂ ਵੱਲੋਂ ਬੱਚਿਆਂ ਨੂੰ ਸਮਝਾਇਆ ਗਿਆ ਕਿ ਕਿਸੇ ਐਮਰਜੈਂਸੀ ਦੌਰਾਨ ਮੈਡੀਕਲ ਸਹਾਇਤਾ ਦੇ ਕੇ ਕਿਸੇ ਜ਼ਰੂਰਤਮੰਦ ਦੀ ਜਾਨ ਬਚਾਈ ਜਾ ਸਕਦੀ ਹੈ। ਡਾਕਟਰਾਂ ਦੀ ਟੀਮ ਨੇ ਜ਼ਖਮੀ ਵਿਅਕਤੀ, ਸੱਪ ਜਾਂ ਮਧੂ ਮੱਖੀ ਡੰਗਣ ਤੇ ਇਲਾਜ, ਅੱਖਾਂ ਵਿੱਚ ਕਿਸੇ ਤਰ੍ਹਾਂ ਦੀ ਸੱਟ ਜਾਂ ਅੱਖ ਵਿਚ ਕੁੱਝ ਚਲੇ ਜਾਣ ਆਦਿ ਬਾਰੇ ਵੀ ਵਡਮੁੱਲੀ ਜਾਣਕਾਰੀ ਦਿਤੀ। ਬੱਚਿਆਂ ਨੂੰ ਸੀ ਪੀ ਆਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹ ਕਿਸ ਤਰ੍ਹਾਂ ਛਾਤੀ ਦੇ ਦਬਾਓ ਬਣਾ ਕੇ ਖੂਨ ਦਾ ਸੰਚਾਰ ਦੁਬਾਰਾ ਸ਼ੁਰੂ ਕਰ ਸਕਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਮੁੱਢਲੀ ਚਕਿਤਸਾ ਨਾਲ ਨਾ ਸਿਰਫ਼ ਜ਼ਖਮੀ ਵਿਅਕਤੀ ਦੀ ਮਦਦ ਕੀਤੀ ਜਾ ਸਕਦੀ ਹੈ ਬਲਕਿ ਉਸ ਦੀ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।
ਸਕੂਲ ਦੇ ਐਮ ਡੀ ਕਰਨ ਬਾਜਵਾ ਨੇ ਕਿਹਾ ਕਿ ਮੁੱਢਲੀ ਚਕਿਤਸਾ ਦੀ ਜਾਣਕਾਰੀ ਹਰ ਵਿਅਕਤੀ ਲਈ ਜਾਣਕਾਰੀ ਹੋਣਾ ਸਰਕਾਰ ਵੱਲੋਂ ਜ਼ਰੂਰੀ ਕਰਨਾ ਚਾਹੀਦਾ ਹੈ।
