ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿੱਚ ਤਿੰਨ ਰੋਜ਼ਾ ਇਨਕਲਾਬ ਫੈਸਟੀਵਲ ਦਾ ਕੀਤਾ ਉਦਘਾਟਨ, ਸਰਦਾਰ ਭਗਤ ਸਿੰਘ ਅਜਾਇਬ ਘਰ ਦੇ ਵਿਸਥਾਰ ਲਈ 6 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਤਿਆਰੀ

ਗੜ੍ਹਸ਼ੰਕਰ /ਨਵਾਂਸ਼ਹਿਰ (Baljinder )ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈਰੀਟੇਜ ਸਟਰੀਟ ਦੀ ਉਸਾਰੀ ਲਈ 20 ਕਰੋੜ ਰੁਪਏ ਦੇ ਪ੍ਰੋਜੈਕਟ 'ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 116ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਵਿਰਾਸਤੀ ਗਲੀ ਦੇ ਪ੍ਰਾਜੈਕਟ ਦੇ ਟੈਂਡਰ ਇੱਕ ਮਹੀਨੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ, ਜਿਸ ਦੀ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਅਜਾਇਬ ਘਰ ਤੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਘਰ ਤੱਕ ਵਿਰਾਸਤੀ ਗਲੀ ਬਣਾਈ ਜਾਵੇਗੀ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈਰੀਟੇਜ ਸਟਰੀਟ ਦੀ ਉਸਾਰੀ ਲਈ 20 ਕਰੋੜ ਰੁਪਏ ਦੇ ਪ੍ਰੋਜੈਕਟ 'ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 116ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਵਿਰਾਸਤੀ ਗਲੀ ਦੇ ਪ੍ਰਾਜੈਕਟ ਦੇ ਟੈਂਡਰ ਇੱਕ ਮਹੀਨੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ, ਜਿਸ ਦੀ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਅਜਾਇਬ ਘਰ ਤੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਘਰ ਤੱਕ ਵਿਰਾਸਤੀ ਗਲੀ ਬਣਾਈ ਜਾਵੇਗੀ।ਇਸ ਤੋਂ ਇਲਾਵਾ ਇੱਥੇ 6 ਕਰੋੜ ਰੁਪਏ ਦੀ ਲਾਗਤ ਵਾਲੇ ਮਿਊਜ਼ੀਅਮ ਦੇ ਵਿਸਥਾਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੈਰ ਸਪਾਟਾ ਖੇਤਰ ਨੂੰ ਮੁੜ ਸੁਰਜੀਤ ਕਰਨ ਲਈ  ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਟਕੜ ਕਲਾਂ ਨੂੰ ਸੈਰ-ਸਪਾਟਾ ਕੇਂਦਰ ਵਜੋਂ ਨਾ ਸਿਰਫ਼ ਰਾਸ਼ਟਰੀ ਪੱਧਰ ‘ਤੇ ਬਲਕਿ ਵਿਸ਼ਵ ਪੱਧਰ 'ਤੇ ਵਿਕਸਿਤ ਕੀਤਾ ਜਾਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਵਿਰਾਸਤੀ ਸਥਾਨਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।ਅਨਮੋਲ ਗਗਨ ਮਾਨ ਨੇ ਮਿਊਜ਼ੀਅਮ ਦੀ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਡਾਇਰੈਕਟਰ ਟੂਰਿਜ਼ਮ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ।