ਸਰਕਾਰੀ ਕਾਲਜ ਵਿਖੇ ਹੁਨਰ ਵਿਕਾਸ ਵਿੱਚ ਪੰਜਾਬੀ ਭਾਸ਼ਾ ਦੀ ਸਮਰੱਥਾ ਅਤੇ ਅਸੀਮ ਸੰਭਾਵਨਾਵਾਂ ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਸੱਤ ਰੋਜ਼ਾ ਵਰਕਸ਼ਾਪ ਸਮਾਪਤ

ਐਸ ਏ ਐਸ ਨਗਰ, 29 ਸਤੰਬਰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਹੇਠ ਕਰਵਾਏ ਗਏ ਹੁਨਰ ਵਿਕਾਸ ਵਿੱਚ ਪੰਜਾਬੀ ਭਾਸ਼ਾ ਦੀ ਸਮਰੱਥਾ ਅਤੇ ਅਸੀਮ ਸੰਭਾਵਨਾਵਾਂ ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਅਤੇ ਸੱਤ ਰੋਜ਼ਾ ਵਰਕਸ਼ਾਪ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ।

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ 

ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਹੇਠ ਕਰਵਾਏ ਗਏ ਹੁਨਰ ਵਿਕਾਸ ਵਿੱਚ ਪੰਜਾਬੀ ਭਾਸ਼ਾ ਦੀ ਸਮਰੱਥਾ ਅਤੇ ਅਸੀਮ ਸੰਭਾਵਨਾਵਾਂ ਵਿਸ਼ੇ ਤੇ ਰਾਸ਼ਟਰੀ ਸੈਮੀਨਾਰ ਅਤੇ 

ਸੱਤ ਰੋਜ਼ਾ ਵਰਕਸ਼ਾਪ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ।

ਕਾਲੇਜ ਦੇ ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਅਤੇ ਸੈਮੀਨਾਰ ਦਾ ਮਨੋਰਥ ਪੰਜਾਬੀ ਵਿਸ਼ਾ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਜੋਕੇ ਸਮੇਂ ਵਿਚ ਕੀ-ਕੀ ਸੰਭਾਵਨਾਵਾਂ ਹੋ ਸਕਦੀਆਂ ਹਨ, 

ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਟੇਜ ਦਾ ਸੰਚਾਲਨ ਡਾ. ਅਮਨਦੀਪ ਕੌਰ ਬਰਾੜ ਨੇ ਕੀਤਾ।

ਵਰਕਸ਼ਾਪ ਅਤੇ ਰਾਸ਼ਟਰੀ ਸੈਮੀਨਾਰ ਦੇ ਕੋਆਰਡੀਨੇਟਰ ਪ੍ਰੋ. ਘਣਸ਼ਾਮ ਸਿੰਘ ਭੁੱਲਰ ਨੇ ਸੈਮੀਨਾਰ ਵਿੱਚ ਸ਼ਾਮਿਲ ਹੋਏ ਵਿਦਵਾਨਾਂ, ਸਮੂਹ ਸਟਾਫ਼ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਦਾ 

ਧੰਨਵਾਦ ਕੀਤਾ। ਸੈਮੀਨਾਰ ਨੂੰ ਸਫਲਤਾ ਸਹਿਤ ਨੇਪਰੇ ਚਾੜ੍ਹਨ ਦਾ ਸਿਹਰਾ ਪੰਜਾਬੀ ਵਿਭਾਗ ਦੇ ਪ੍ਰੋ. ਪੁਸ਼ਪਿੰਦਰ ਕੌਰ ਗਰੇਵਾਲ, ਡਾ. ਕੁਲਵਿੰਦਰ ਕੌਰ, ਡਾ. ਗੁਰਪ੍ਰੀਤ ਸਿੰਘ, ਪ੍ਰੋ. 

ਪਰਮਿੰਦਰਪਾਲ ਸਿੰਘ ਗਿੱਲ, ਪ੍ਰੋ. ਸਰਬਜੀਤ ਕੌਰ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ।

ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਕਿਰਨਦੀਪ ਕੌਰ, ਫਾਈਨ ਆਰਟਸ ਵਿਭਾਗ ਦੇ ਪ੍ਰੋ. ਗਾਇਤਰੀ ਸਿੰਘ, ਪ੍ਰੋ. ਸੋਨੀਆ ਸ਼ਰਮਾ, ਪ੍ਰੋ. ਰੋਹਿਤ ਬਰਾਂਚ, ਪ੍ਰੋ. ਘਣਸ਼ਾਮ ਸਿੰਘ ਭੁੱਲਰ ਅਤੇ ਪ੍ਰੋ. ਪ੍ਰਦੀਪ 

ਰਤਨ ਹਾਜ਼ਰ ਸਨ।