ਐਨ.ਡੀ.ਏ ਵਿੱਚ ਸ਼ੈਮਰਾਕ ਸਕੂਲ ਦੇ 35 ਵਿਦਿਆਰਥੀ ਹੋਏ ਕਾਮਯਾਬ

ਐਸ ਏ ਐਸ ਨਗਰ, 30 ਸਤੰਬਰ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ 35 ਵਿਦਿਆਰਥੀ ਇਸ ਸਾਲ ਐਨ ਡੀ ਏ ਵਿਚ ਸਫਲ ਰਹੇ ਹਨ। ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਦੱਸਿਆ ਕਿ ਸ਼ੈਮਰਾਕ ਸਕੂਲ ਦੇ 45 ਵਿਦਿਆਰਥੀਇਸ ਇਮਤਿਹਾਨ ਵਿਚ ਬੈਠੇ ਸਨ ਜਿਹਨਾਂ ਵਿੱਚੋਂ 35 ਕਾਮਯਾਬ ਰਹੇ ਹਨ।

ਸਤੰਬਰ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ 35 ਵਿਦਿਆਰਥੀ ਇਸ ਸਾਲ ਐਨ ਡੀ ਏ ਵਿਚ ਸਫਲ ਰਹੇ ਹਨ। ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਦੱਸਿਆ ਕਿ ਸ਼ੈਮਰਾਕ ਸਕੂਲ ਦੇ 45 ਵਿਦਿਆਰਥੀਇਸ ਇਮਤਿਹਾਨ ਵਿਚ ਬੈਠੇ ਸਨ ਜਿਹਨਾਂ ਵਿੱਚੋਂ 35 ਕਾਮਯਾਬ ਰਹੇ ਹਨ।

ਇਸ ਮੌਕੇ ਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਮੇਜਰ ਜਰਨਲ (ਰਿਟਾ.) ਐੱਚ ਚੌਹਾਨ ਨੇ ਦੱਸਿਆ ਕਿ ਪੂਰੇ ਭਾਰਤ ਤੋਂ ਕਰੀਬ ਤਿੰਨ ਲੱਖ ਦੇ ਕਰੀਬ ਉਮੀਦਵਾਰਾਂ ਨੇ ਐਨ ਡੀ ਏ ਲਈ ਇਹ ਇਮਤਿਹਾਨ ਦਿਤਾ ਸੀ। ਉਨ੍ਹਾਂ ਕਿਹਾ ਬੇਸ਼ੱਕ ਦੇਸ਼ ਦੇ ਹਰ ਸੂਬੇ ਵਿਚ ਸੈਨਿਕ ਸਕੂਲ ਅਤੇ ਪ੍ਰਾਈਵੇਟ ਸੰਸਥਾਵਾਂਵਲੋਂ ਵੱਡੇ ਪੱਧਰ ਤੇ ਐਨ ਡੀ ਏ ਦੀ ਤਿਆਰੀ ਕਰਵਾਈ ਜਾਂਦੀ ਹੈ ਪਰ ਹੁਣ ਤੱਕ ਕਿਸੇ ਵੀ ਸੰਸਥਾ ਦੇ ਇੰਨੇ ਵਿਦਿਆਰਥੀ ਇਕਠੇ ਸਫਲ ਨਹੀ ਹੋਏ ਹਨ ਜੋ ਕਿ ਇਕ ਰਿਕਾਰਡ ਹੈ।

ਉਹਨਾਂ ਦੱਸਿਆਂ ਕਿ ਪੰਜਾਬੀਆਂ ਦੀ ਫ਼ੌਜ ਵਿਚ ਘੱਟ ਰਹੀ ਨਫ਼ਰੀ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਪ੍ਰੈਲ, 2011 ਵਿਚ ਇਸ ਅਕੈਡਮੀ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਤੱਕ ਇਸ ਉਪਰਾਲੇ ਨਾਲ ਪੰਜਾਬ ਦੇ 141 ਸਪੂਤ ਫ਼ੌਜ ਵਿਚ ਅਫ਼ਸਰ ਵਜੋਂ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ।

ਸ਼ੈਮਰਾਕ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਦੀ ਪਿਛੋਕੜ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਨ੍ਹਾਂ 35 ਵਿਦਿਆਰਥੀਆਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਛੋਟੇ ਕਸਬਿਆਂ ਜਾਂ ਪੇਂਡੂ ਇਲਾਕੇ ਨਾਲ ਸਬੰਧਿਤ ਹਨ, ਜੋ ਆਪਣੇ ਇਲਾਕਿਆਂ ਵਿਚ ਰਹਿੰਦੇ ਹੋਏ ਇਸ ਲਾਸਾਨੀ ਕਾਮਯਾਬੀ ਨੂੰ ਸੋਚ ਵੀ ਨਹੀਂ ਸਕਦੇ ਸਨ।