
ਨੌਜਵਾਨਾਂ ਨੂੰ ਸ਼ਹੀਦ ਸ. ਭਗਤ ਸਿੰਘ ਦੀ ਸੋਚ ਤੇ ਚੱਲਣ ਦੀ ਲੋੜ - ਸਰਪੰਚ ਕੁਲਦੀਪ ਸ਼ਰਮਾ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੇ ਦੇਸ਼ ਦੇ ਮੌਜੂਦਾ ਚਿੰਤਾਜਨਕ ਹਾਲਾਤਾਂ ਦੇ ਮੱਦੇਨਜ਼ਰ ਫਿਰਕਾਪ੍ਰਸਤ ਤਾਕਤਾਂ ਤੇ ਲੁਟੇਰੇ ਸਰਮਾਏਦਾਰਾਂ ਦਾ ਡੱਟ ਕੇ ਵਿਰੋਧ ਕਰਨ ਲਈ ਸਾਰੀਆਂ ਸੰਘਰਸ਼ਸ਼ੀਲ ਧਿਰਾਂ ਦੀ ਏਕਤਾ ਅਤੇ ਸਾਂਝੇ ਸੰਘਰਸ਼ਾਂ ਦੀ ਲੋੜ ਤੇ ਜ਼ੋਰ ਦਿੱਤਾ ਸੀ।
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੇ ਦੇਸ਼ ਦੇ ਮੌਜੂਦਾ ਚਿੰਤਾਜਨਕ ਹਾਲਾਤਾਂ ਦੇ ਮੱਦੇਨਜ਼ਰ ਫਿਰਕਾਪ੍ਰਸਤ ਤਾਕਤਾਂ ਤੇ ਲੁਟੇਰੇ ਸਰਮਾਏਦਾਰਾਂ ਦਾ ਡੱਟ ਕੇ ਵਿਰੋਧ ਕਰਨ ਲਈ ਸਾਰੀਆਂ ਸੰਘਰਸ਼ਸ਼ੀਲ ਧਿਰਾਂ ਦੀ
ਏਕਤਾ ਅਤੇ ਸਾਂਝੇ ਸੰਘਰਸ਼ਾਂ ਦੀ ਲੋੜ ਤੇ ਜ਼ੋਰ ਦਿੱਤਾ ਸੀ। ਅੱਜ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸੋਚ ਤੇ ਚੱਲਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਕੁਲਦੀਪ ਸ਼ਰਮਾ ਨੇ ਕਰਦੇ ਹੋਏ
ਕਿਹਾ ਕਿ ਲੁੱਟ-ਖਸੁੱਟ ਰਹਿਤ ਬਰਾਬਰੀ ਦਾ ਸਮਾਜ ਸਿਰਜਣ ਤੱਕ ਮਹਾਨ ਪੁਰਖਿਆਂ ਸ਼ਹੀਦਾਂ ਵਲੋਂ ਸ਼ੁਰੂ ਕੀਤਾ ਸੰਗਰਾਮ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ।ਸ਼ਹੀਦ ਭਗਤ ਸਿੰਘ ਦੀ ਸੋਚ ਤੇ ਚੱਲਣਾ ਹੀ ਉਨਾਂ ਨੂੰ ਸੱਚੀ
ਸ਼ਰਧਾਂਜਲੀ ਹੈ ਉਹਨਾਂ ਕਿਹਾ ਕਿ ਨੌਜਵਾਨ ਵਰਗ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਸਤੇ ਚੱਲ ਕੇ ਹੀ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਸਕਦੇ ਹਨ ਉਹਨਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਵਾਤਾਵਰਨ ਲਈ ਵੱਧ ਤੋਂ ਵੱਧ
ਰੁੱਖ ਲਗਾਉਣ ਲਈ ਲੋਕਾਂ ਨੂੰ ਜਾਗਰਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਤ ਸਿੰਘ ਨੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਪਰ ਜਵਾਨੀ ਵਿੱਚ ਫਾਂਸੀ ਦੇ ਫੰਦੇ ਨੂੰ ਆਪਣੇ ਗਲ ਵਿੱਚ ਪਾ ਕੇ ਸ਼ਹਾਦਤ ਪ੍ਰਾਪਤ
ਕੀਤੀ ਸੀ ਅੱਜ ਨੌਜਵਾਨਾਂ ਨੂੰ ਉਹਨਾਂ ਵੱਲੋਂ ਵਿਖਾਏ ਦੇਸ਼ ਭਗਤੀ ਦੇ ਜਜਬੇ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ
