ਐਕਸਪ੍ਰੈਸ ਵੇਅ ਦੀ ਉਸਾਰੀ ਦੌਰਾਨ ਬਰਸਾਤੀ ਪਾਣੀ ਦੀਆਂ ਨਿਕਾਸੀ ਥਾਂਵਾਂ ਅਤੇ ਲਿੰਕ ਰਸਤੇ ਸਬੰਧਤ ਪਿੰਡਾਂ ਦੇ ਲੋਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤੈਅ ਕਰਨ ਦੀ ਮੰਗ

ਖਰੜ, 3 ਅਕਤੂਬਰ - ਆਈ.ਟੀ ਸਿਟੀ ਦੈੜੀ ਤੋਂ ਕੁਰਾਲੀ ਤੱਕ ਬਣਾਏ ਜਾ ਰਹੇ ਐਕਸਪ੍ਰੈਸ ਵੇਅ ਦੇ ਸਬੰਧ ਵਿਚ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਬੰਧਤ ਪ੍ਰਾਜੈਕਟ ਦੇ ਡਾਇਰੈਕਟਰ ਪ੍ਰਦੀਪ ਅੱਤਰੀ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਸੋਏ ਮਾਜਰਾ, ਝੰਜੇੜੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।

ਆਈ.ਟੀ ਸਿਟੀ ਦੈੜੀ ਤੋਂ ਕੁਰਾਲੀ ਤੱਕ ਬਣਾਏ ਜਾ ਰਹੇ ਐਕਸਪ੍ਰੈਸ ਵੇਅ ਦੇ ਸਬੰਧ ਵਿਚ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨੈਸ਼ਨਲ ਹਾਈਵੇ 

ਅਥਾਰਟੀ ਦੇ ਸਬੰਧਤ ਪ੍ਰਾਜੈਕਟ ਦੇ ਡਾਇਰੈਕਟਰ ਪ੍ਰਦੀਪ ਅੱਤਰੀ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਸੋਏ ਮਾਜਰਾ, ਝੰਜੇੜੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ 

ਕਰਵਾਇਆ। ਉਨ੍ਹਾਂ ਉਕਤ ਪਿੰਡਾਂ ਅੰਦਰ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਬਣੀ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਪਾਣੀ ਦੀ ਨਿਕਾਸੀ ਵਾਸਤੇ ਢੁੱਕਵੀਆਂ ਥਾਵਾਂ ਉਤੇ ਪੁਲੀਆਂ ਬਣਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਇਲਾਕੇ ਦੇ ਲੋਕਾਂ ਨੂੰ ਰੇਲਵੇ ਲਾਈਨ ਕਾਰਨ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਰੇਲਵੇ ਲਾਈਨ ਉਤੇ ਰੱਖੇ ਬੇਤਰਤੀਬ ਲਿੰਕ ਰਸਤਿਆਂ ਅਤੇ ਪਾਣੀ ਨਿਕਾਸੀ ਪੁਲੀਆਂ 

ਕਾਰਨ ਲੋਕਾਂ ਨੂੰ ਜਿੱਥੇ ਆਪਣੇ ਪਿੰਡਾਂ ਵਿੱਚ ਜਾਣ ਲਈ ਕਈ ਕਿਲੋਮੀਟਰ ਲੰਮਾ ਸਫਰ ਤੈਅ ਕਰਨਾ ਪੈਂਦਾ ਹੈ ਉਥੇ ਹੀ ਬਰਸਾਤਾਂ ਸਮੇਂ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲ ਪੇਸ਼ 

ਆਉਂਦੀ ਹੈ। ਇਸ ਲਈ ਅਥਾਰਟੀ ਨੂੰ ਚਾਹੀਦਾ ਹੈ ਕਿ ਬਰਸਾਤੀ ਪਾਣੀ ਦੀਆਂ ਨਿਕਾਸੀ ਥਾਂਵਾਂ ਅਤੇ ਲਿੰਕ ਰਸਤੇ ਸਬੰਧਤ ਪਿੰਡਾਂ ਦੇ ਲੋਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਨਿਸ਼ਚਿਤ ਕੀਤੇ ਜਾਣ ਤਾਂ ਜੋ ਬਰਸਾਤਾਂ ਦੇ 

ਮੌਸਮ ਵਿਚ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਲਈ ਲੰਮਾ ਰਸਤਾ ਵੀ ਨਾ ਤੈਅ ਕਰਨਾ ਪਵੇ।
ਸ੍ਰੀ ਅੱਤਰੀ ਨੇ ਸ਼੍ਰੀ ਮੱਛਲੀ ਕਲਾਂ ਨੂੰ ਉਨ੍ਹਾਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ।