
ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ
ਖਰੜ, 3 ਅਕਤੂਬਰ - ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਆਗੂਆਂ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਆਗੂਆਂ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਗੋਲਡੀ ਨੇ
ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ
ਰਹਿਣਗੇ। ਗੋਲਡੀ ਨੇ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ।
ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ
ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖਰੜ ਮੰਡਲ ਪ੍ਰਧਾਨ ਸੁਭਾਸ਼ ਅਗਰਵਾਲ, ਜਿਲ੍ਹਾ ਜਨਰਲ ਸੈਕਟਰੀ ਜਗਦੀਪ ਸਿੰਘ ਔਜਲਾ, ਜਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ, ਨਰਿੰਦਰ ਰਾਣਾ, ਅਵਿਨਾਸ਼ ਸ਼ਰਮਾ, ਪ੍ਰੇਮਜੀਤ ਸਿੰਘ
ਹੁੰਦਲ, ਐਨ. ਕੇ ਜੈਨ ਤਿਵਾੜੀ ਅਤੇ ਹੋਰ ਹਾਜ਼ਰ ਸਨ।
