ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ

ਚੰਡੀਗੜ੍ਹ, 4 ਅਕਤੂਬਰ-ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਸਰਕਾਰੀ ਹਾਈ ਸਕੂਲ, ਸੈਕਟਰ 54, ਚੰਡੀਗੜ੍ਹ ਵਿਖੇ ਇਸ ਸਾਲ ਦੇ 23ਵੇਂ ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ।

ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਸਰਕਾਰੀ ਹਾਈ ਸਕੂਲ, ਸੈਕਟਰ 54, ਚੰਡੀਗੜ੍ਹ ਵਿਖੇ ਇਸ ਸਾਲ ਦੇ 23ਵੇਂ ਅੱਖਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਇਕੇਸ਼ ਪਾਲ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਪੜਾਅ ਵਿੱਚ 366 ਵਿਦਿਆਰਥੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਅੱਖਾਂ ਵਿੱਚ ਨੁਕਸ ਪਾਏ ਜਾਣ ਵਾਲੇ ਵਿਦਿਆਰਥੀਆਂ ਨੂੰ ਅਗਲੇਰੀ ਜਾਂਚ ਲਈ ਰੈਫਰ ਕੀਤਾ ਗਿਆ। ਪ੍ਰੋਜੈਕਟ ਚੇਅਰਪਰਸਨ ਡਾ.ਐਸ.ਐਸ.ਭਮਰਾ ਨੇ ਦੱਸਿਆ ਕਿ ਕਲੱਬ ਵਲੋਂ ਅਜਿਹੇ ਹੋਰ ਕੈਂਪ ਵੀ ਲਗਾਵਾਏ ਜਾਣਗੇ।
ਸਕੂਲ ਦੀ ਹੈਡਮਿਸਟ੍ਰੈਸ ਸ਼੍ਰੀਮਤੀ ਕੁਲਦੀਪ ਕੌਰ ਨੇ ਲਾਇੰਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਯਤਨਾਂ ਅਤੇ ਪਹਿਲਕਦਮੀ ਲਈ ਧੰਨਵਾਦ ਕੀਤਾ। ਕੈਂਪ ਦੌਰਾਨ ਲਿਓ ਕਲੱਬ ਦੇ ਲਾਡੀ ਨੇ ਅੱਖਾਂ ਦੀ ਜਾਂਚ ਦੇ ਕੰਮ ਵਿੱਚ ਭਰਪੂਰ ਸਹਿਯੋਗ ਦਿੱਤਾ।