ਮੋਦੀ ਸਰਕਾਰ ਦਾ ਵੱਡਾ ਫੈਸਲਾ, 7 ਸਿਲੰਡਰ ’ਤੇ ਹੁਣ ਮਿਲੇਗੀ 300 ਰੁਪਏ ਦੀ ਸਬਸਿਡੀ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰਾਂ ’ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਤਿਉਹਾਰਾਂ ਦੇ ਮੌਸਮ ’ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ।

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰਾਂ ’ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ
ਤਿਉਹਾਰਾਂ ਦੇ ਮੌਸਮ ’ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰ ’ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ ਯਾਨੀ ਹੁਣ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਲੰਡਰ 100 ਰੁਪਏ ਹੋਰ ਸਸਤਾ ਮਿਲੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਇਹ ਖੁਸ਼ਖਬਰੀ ਦਿੱਤੀ।
ਕੇਂਦਰ ਸਰਕਾਰ ਤੋਂ 300 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲਣ ਤੋਂ ਬਾਅਦ, ਦਿੱਲੀ ’ਚ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 603 ਰੁਪਏ ਵਿੱਚ ਮਿਲੇਗਾ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁੰਬਈ ’ਚ 602.50 ਰੁਪਏ, ਕੋਲਕਾਤਾ ਵਿੱਚ 629 ਰੁਪਏ ਤੇ ਚੇਨਈ ਵਿੱਚ 618.50 ਰੁਪਏ ਵਿੱਚ ਘਰੇਲੂ ਐਲਪੀਜੀ ਸਿਲੰਡਰ ਮਿਲੇਗਾ।
ਸਤੰਬਰ ਮਹੀਨੇ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਤੇਲ ਮਾਰਕੀਟਿੰਗ ਕੰਪਨੀਆਂ ਨੂੰ 75 ਲੱਖ ਐਲਪੀਜੀ ਕੁਨੈਕਸ਼ਨ ਦੇਣ ਲਈ 1650 ਕਰੋੜ ਰੁਪਏ ਮਨਜ਼ੂਰ ਕੀਤੇ ਸਨ। ਇਸ ਪੈਸੇ ਦੀ ਵਰਤੋਂ ਉੱਜਵਲਾ ਸਕੀਮ ਤਹਿਤ ਨਵੇਂ ਕੁਨੈਕਸ਼ਨ ਦੇਣ ਲਈ ਕੀਤੀ ਜਾਵੇਗੀ। 75 ਲੱਖ ਨਵੇਂ ਕੁਨੈਕਸ਼ਨ ਦੇਣ ਤੋਂ ਬਾਅਦ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਦੇਸ਼ ਭਰ ਵਿੱਚ 10.35 ਕਰੋੜ ਹੋ ਜਾਵੇਗੀ।
9.6 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ
ਇਸ ਸਮੇਂ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 9.6 ਕਰੋੜ ਹੈ। ਇਸ ਕਾਰਨ ਦੇਸ਼ ਦੇ 9.6 ਕਰੋੜ ਲੋਕਾਂ ਨੂੰ ਸਬਸਿਡੀ ’ਚ ਵਾਧੇ ਦਾ ਸਿੱਧਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸਰਕਾਰ ਗਰੀਬ ਲੋਕਾਂ ਨੂੰ ਰਿਆਇਤੀ ਦਰਾਂ ’ਤੇ ਐਲਪੀਜੀ ਸਿਲੰਡਰ ਪ੍ਰਦਾਨ ਕਰਦੀ ਹੈ।