ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ (ਪੈਗ਼ਾਮ-ਏ-ਜਗਤ) ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖਬਰਾਂ ਮੁਤਾਬਕ ਗਾਇਕ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਧਮਕੀ ਭਰੇ ਫੋਨ ਆਏ ਸਨ।

ਨਵੀਂ ਦਿੱਲੀ (ਪੈਗ਼ਾਮ-ਏ-ਜਗਤ) ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖਬਰਾਂ ਮੁਤਾਬਕ ਗਾਇਕ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਧਮਕੀ ਭਰੇ ਫੋਨ ਆਏ ਸਨ। ਤੁਹਾਨੂੰ ਦੱਸ ਦੇਈਏ ਕਿ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਜੈਸਮੀਨ ਸੈਂਡਲਸ ਦਾ ਲਾਈਵ ਕੰਸਰਟ ਹੋਣਾ ਹੈ। ਜਿਵੇਂ ਹੀ ਉਹ ਦਿੱਲੀ ਏਅਰਪੋਰਟ ਪਹੁੰਚੀ। ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਣੇ ਸ਼ੁਰੂ ਹੋ ਗਏ। ਫਿਲਹਾਲ ਗਾਇਕਾ ਜੈਸਮੀਨ ਸੈਂਡਲਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੇ ਇੱਕ 5 ਸਟਾਰ ਹੋਟਲ ਵਿੱਚ ਰੁਕੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਆਈ ਧਮਕੀ ਭਰੀ ਕਾਲ ਦੀ ਵੀ ਲਗਾਤਾਰ ਜਾਂਚ ਕਰ ਰਹੀ ਹੈ। ਪੰਜਾਬ ਦੀ ਇਸ ਗਾਇਕਾ ਜੈਸਮੀਨ ਸੈਂਡਲਸ ਨੇ ਬਾਲੀਵੁੱਡ ਦੇ ਕਈ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਹਾਲਾਂਕਿ, ਗਾਇਕਾ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ।