
ਸੀ ਜੀ ਸੀ ਝੰਜੇੜੀ ਵਿੱਚ ਫਰੈਸ਼ਰ ਡੇ ਪਾਰਟੀ ਮੌਕੇ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼
ਐਸ ਏ ਐਸ ਨਗਰ,10 ਅਕਤੂਬਰ - ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ।
ਐਸ ਏ ਐਸ ਨਗਰ,10 ਅਕਤੂਬਰ - ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਸਿੱਖਿਆ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ।
ਵੱਖ ਵੱਖ ਕਲਾ ਦੀਆਂ ਵੰਨਗੀਆਂ ਨਾਲ ਸੱਜੀ ਇਸ ਪਾਰਟੀ ਵਿਚ ਵੱਖ ਵੱਖ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਲੋਂ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਮਸ਼ਹੂਰ ਫ਼ਿਲਮ ਸਟਾਰ ਨੇਹਾ ਪਵਾਰ, ਸ਼ਿਵ ਜੋਤ, ਅਮਾਇਰਾ ਦਸਤੂਰ, ਲਵ ਗਿੱਲ ਅਤੇ ਨਿਰਮਾਣ ਨੇ ਵੀ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਹਨਾਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ। ਸੀ ਜੀ ਸੀ ਝੰਜੇੜੀ ਦੇ ਡਾਇਰੈਕਟਰ ਐਗਜ਼ੀਕਿਊਟਿਵ ਡਾ. ਨੀਰਜ ਸ਼ਰਮਾ ਨੇ ਕਿਹਾ ਕਿ ਜਿੱਥੇ ਝੰਜੇੜੀ ਕਾਲਜ ਵਿਚ ਬੈਸਟ ਸਟਾਫ਼ ਅਤੇ ਅਤਿ ਆਧੁਨਿਕ ਲੈਬ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਮੈਨੇਜਮੈਂਟ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਂਦੀ ਹੈ।
ਇਸ ਮੌਕੇ ਅਨੀਸ਼ਾ ਅਤੇ ਪ੍ਰਥਮ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ, ਜਦੋਂਕਿ ਜੀਆ ਮਿੱਤਲ ਨੂੰ ਮਿਸ ਚਾਰਮਿੰਗ ਚੁਣਿਆ ਗਿਆ। ਸਮਾਗਮ ਦਾ ਮੁੱਖ ਆਕਰਸ਼ਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ।
