
ਕਾਂਗਰਸੀ ਆਗੂਆਂ ਅਤੇ ਕੌਂਸਲਰਾਂ ਵਲੋਂ ਸ. ਬਲਬੀਰ ਸਿੰਘ ਨਾਲ ਮੁਲਾਕਾਤ
ਐਸ ਏ ਐਸ ਨਗਗ, 14 ਅਕਤੂਬਰ - ਕਾਂਗਰਸ ਪਾਰਟੀ ਦੇ ਕੌਂਸਲਰਾਂ ਅਤੇ ਸਥਾਨਕ ਆਗੂਆਂ ਵਲੋਂ ਅੱਜ ਦੁਪਹਿਰ ਵੇਲੇ ਸ. ਬਲਬੀਰ ਸਿੰਘ ਸਿੱਧੂ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਘਰ ਵਾਪਸੀ ਦਾ ਸੁਆਗਤ ਕੀਤਾ।
ਐਸ ਏ ਐਸ ਨਗਗ, 14 ਅਕਤੂਬਰ - ਕਾਂਗਰਸ ਪਾਰਟੀ ਦੇ ਕੌਂਸਲਰਾਂ ਅਤੇ ਸਥਾਨਕ ਆਗੂਆਂ ਵਲੋਂ ਅੱਜ ਦੁਪਹਿਰ ਵੇਲੇ ਸ. ਬਲਬੀਰ ਸਿੰਘ ਸਿੱਧੂ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਘਰ ਵਾਪਸੀ ਦਾ ਸੁਆਗਤ ਕੀਤਾ। ਇਸ ਮੌਕੇ ਸz. ਸਿੱਧੂ ਨੇ ਕਾਂਗਰਸੀ ਆਗੂਆਂ ਅਤੇ ਕੌਂਸਲਰਾਂ ਨੂੰ ਤਕੜੇ ਹੋ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਅਸੀਂ ਸਾਰੇ ਇੱਕ ਪਰਿਵਾਰ ਹਾਂ ਅਤੇ ਸਾਨੂੰ ਪਿਛਲੀਆਂ ਗੱਲਾਂ ਨੂੰ ਭੁੱਲ ਕੇ ਅੱਗੇ ਵਧਣ ਦੀ ਲੋੜ ਹੈ। ਉਹਨਾਂ ਕਿਹਾ ਕਿ ਛੇਤੀ ਹੀ ਪਾਰਟੀ ਦੀ ਇੱਕ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜਿਰ ਹੋਵੇਗੀ।
