ਮੁਹਾਲੀ ਡਿਵੈਲਪਮੈਂਟ ਅਤੇ ਵੈਲਫੇਅਰ ਐਸੋਸੀਏਸ਼ਨ ਨੇ 12 ਲੋੜਵੰਦ ਕੁੜੀਆਂ ਦਾ ਸਮੂਹਿਕ ਵਿਆਹ ਕਰਵਾਇਆ

ਐਸ ਏ ਐਸ ਨਗਰ, 16 ਅਕਤੂਬਰ- ਮੁਹਾਲੀ ਡਿਵੈਲਪਮੈਂਟ ਅਤੇ ਵੈਲਫੇਅਰ ਐਸੋਸੀਏਸ਼ਨ (ਰਜਿ.) ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੁਹਾਲੀ ਵਲੋਂ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਫੂਲਰਾਜ ਸਿੰਘ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਲੋੜਵੰਦ ਬੇਟੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏੇ।

ਐਸ ਏ ਐਸ ਨਗਰ, 16 ਅਕਤੂਬਰ- ਮੁਹਾਲੀ ਡਿਵੈਲਪਮੈਂਟ ਅਤੇ ਵੈਲਫੇਅਰ ਐਸੋਸੀਏਸ਼ਨ (ਰਜਿ.) ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੁਹਾਲੀ ਵਲੋਂ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਫੂਲਰਾਜ ਸਿੰਘ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਲੋੜਵੰਦ ਬੇਟੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏੇ।
ਸz. ਫੂਲਰਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੈਕਟਰ 90-91 ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ 11 ਲੋੜਵੰਦ ਬੱਚੀਆਂ ਦੇ ਆਨੰਦ ਕਾਰਜ ਕਰਵਾਏ ਗਏ ਜਦੋਂਕਿ ਇੱਕ ਜੋੜੇ ਦੇ ਨਿਕਾਹ ਦੀਆਂ ਸਾਰੀਆਂ ਰਸਮਾਂ ਸਿਰੇ ਚਾੜੀਆਂ ਗਈਆਂ।
ਉਹਨਾਂ ਦੱਸਿਆ ਕਿ ਸੰਸਥਾ ਵਲੋਂ ਜਿਹਨਾਂ 12 ਬੱਚੀਆਂ ਦੇ ਵਿਆਹ ਕਰਵਾਏ ਗਏ ਹਨ ਉਹਨਾਂ ਵਿੱਚੋਂ ਇੱਕ ਲੜਕੀ ਅਜਿਹੀ ਸੀ, ਜਿਸ ਦੇ ਮਾਤਾ’- ਪਿਤਾ ਦੋਵੇਂ ਹੀ ਇਸ ਦੁਨੀਆਂ ਵਿੱਚ ਨਹੀਂ ਹਨ ਅਤੇ ਇੱਕ ਲੜਕਾ ਤੇ ਇੱਕ ਹੋਰ ਲੜਕੀ ਦੇ ਪਿਤਾ ਵੀ ਇਸ ਦੁਨੀਆਂ ਨੂੰ ਅਲਵਿਦਾ ਆਖ ਚੁੱਕੇ ਹਨ।
ਇਸ ਮੌਕੇ ਮੁਹਾਲੀ ਡਿਵੈਲਪਮੈਂਟ ਐਂਡ ਅਤੇ ਵੈਲਫੇਅਰ ਐਸੋਸੀਏਸ਼ਨ (ਰਜਿ.) ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੁਹਾਲੀ ਦੇ ਸਮੂਹ ਅਹੁਦੇਦਾਰ ਅਤੇ ਵਰਕਰਾਂ ਨੇ ਸਮੂਹਿਕ ਜੋੜਿਆਂ ਦੇ ਆਨੰਦ ਕਾਰਜ ਤੋਂ ਪਹਿਲਾਂ ਮਿਲਣੀ ਦੇ ਦੌਰਾਨ ਪੂਰੇ ਉਤਸ਼ਾਹ ਦੇ ਨਾਲ ਬਰਾਤ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਉਚੇਚੇ ਤੌਰ ਤੇ ਵਿਆਹ ਸਮਾਗਮ ਵਿੱਚ ਹਾਜ਼ਰੀ ਭਰੀ।
ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਸੰਸਥਾ ਵਲੋਂ ਸਟੇਟ ਅਵਾਰਡੀ ਅਤੇ ਸਾਬਕਾ ਕੌਂਸਲਰ ਸz. ਫੂਲਰਾਜ ਸਿੰਘ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ ਨਾਲ ਲੋੜਵੰਦ ਬੱਚਿਆਂ ਦੇ ਸਮੂਹਿਕ ਵਿਆਹ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਹੋਰਨਾਂ ਸੰਸਥਾਵਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ।
ਵਿਆਹ ਸਮਾਗਮ ਦੌਰਾਨ ਜ਼ਿਲਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ, ਅਵਤਾਰ ਸਿੰਘ ਮੌਲੀ ਸਾਬਕਾ ਸਰਪੰਚ, ਹਰਵਿੰਦਰ ਕੌਰ, ਜੇ. ਐਲ. ਪੀ. ਐਲ. ਦੇ ਡਾਇਰੈਕਟਰ ਡਾਕਟਰ ਸਤਿੰਦਰ ਸਿੰਘ ਭਵਰਾ, ਕੁਲਦੀਪ ਸਿੰਘ ਸਮਾਣਾ, ਡੀ. ਐਸ. ਪੀ ਹਰਸਿਮਰਤ ਸਿੰਘ ਬੱਲ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕਸਟੋਨ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਗੁਰਮੁਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ ਅਤੇ ਜਸਵੀਰ ਕੌਰ ਅਤਲੀ, ਰਬਾਬ ਮਿਊਜਿਕ ਪ੍ਰੋਡਕਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਸ਼ਵਨੀ ਸ਼ਰਮਾ ਸੰਭਾਲਕੀ, ਤਰਲੋਚਨ ਸਿੰਘ ਮਟੌਰ, ਬਲਰਾਜ ਸਿੰਘ, ਚਰਨਜੀਤ ਕੌਰ, ਸਤਿੰਦਰ ਕੌਰ, ਹਰਮੇਸ਼ ਸਿੰਘ ਕੁੰਬੜਾ, ਗੱਬਰ ਮੌਲੀ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਭੁਪਿੰਦਰ ਭਿੰਦਾ ਪ੍ਰਧਾਨ, ਨਵਜੋਤ ਕੌਰ, ਬਲਰਾਜ ਗਿੱਲ, ਮਾਸਟਰ ਸੁਖੀ, ਗੁਰਮੀਤ ਸਿੰਘ, ਪ੍ਰਸਿੱਧ ਰੰਗ ਕਰਮੀ ਜਰਨੈਲ ਘੁਮਾਣ, ਨਿਹਾਲ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਬਲਰਾਜ ਸਿੰਘ, ਵੀ. ਪੀ. ਸਿੰਘ, ਗੁਰਮੀਤ ਸਿੰਘ ਢੀਡਸਾ ਅਤੇ ਮਾਈ ਭਾਗੋ ਇਸਤਰੀ ਸਤਸੰਗ ਸਭਾ ਦੀਆਂ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।