
ਐਸ ਵਾਈ ਐਲ ਮੁੱਦੇ ਤੇ ਸੰਵੇਦਨਸ਼ੀਲ ਨਹੀਂ ਹਨ ਮੁੱਖ ਮੰਤਰੀ : ਮਜੀਠੀਆ, ਕਾਂਗਰਸੀਆਂ ਦੇ ਵਾਪਸ ਪਰਤਣ ਨਾਲ ਭਾਜਪਾ ਦੀ ਹਾਲਤ ਹੋਈ ਪਤਲੀ
ਐਸ ਏ ਐਸ ਨਗਰ, 16 ਅਕਤੂਬਰ - ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਸ ਵਾਈ ਐਲ ਮੁੱਦੇ ਤੇ ਸੰਵੇਦਨਸ਼ੀਲ ਨਹੀਂ ਹਨ ਅਤੇ ਉਹਨਾਂ ਵਲੋਂ ਇਸ ਮੁੱਦੇ ਤੇ ਜਿਹੜੀ ਹਲਕੇ ਪੱਧਰ ਦੀ ਬਿਆਨਬਾਜੀ ਕੀਤੀ ਜਾ ਰਹੀ ਹੈ ਉਸ ਨਾਲ ਮੁੱਖ ਮੰਤਰੀ ਅਹੁਦੇ ਦੀ ਗਰਿਮਾ ਨੂੰ ਹੀ ਸੱਟ ਵੱਜਦੀ ਹੈ।
ਐਸ ਏ ਐਸ ਨਗਰ, 16 ਅਕਤੂਬਰ - ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਸ ਵਾਈ ਐਲ ਮੁੱਦੇ ਤੇ ਸੰਵੇਦਨਸ਼ੀਲ ਨਹੀਂ ਹਨ ਅਤੇ ਉਹਨਾਂ ਵਲੋਂ ਇਸ ਮੁੱਦੇ ਤੇ ਜਿਹੜੀ ਹਲਕੇ ਪੱਧਰ ਦੀ ਬਿਆਨਬਾਜੀ ਕੀਤੀ ਜਾ ਰਹੀ ਹੈ ਉਸ ਨਾਲ ਮੁੱਖ ਮੰਤਰੀ ਅਹੁਦੇ ਦੀ ਗਰਿਮਾ ਨੂੰ ਹੀ ਸੱਟ ਵੱਜਦੀ ਹੈ।
ਰੈਗੂਲਰ ਜਮਾਨਤ ਮਿਲਣ ਤੋਂ ਬਾਅਦ ਅੱਜ ਮੁਹਾਲੀ ਅਦਾਲਤ ਵਿੱਚ ਐਨ ਡੀ ਪੀ ਐਸ ਮਾਮਲੇ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸz. ਮਜੀਠੀਆ ਨੇ ਕਿਹਾ ਕਿ ਐਸ ਵਾਈ ਐਲ ਦਾ ਮੁੱਦਾ ਬਹੁਤ ਸੰਵੇਦਨਸ਼ੀਲ ਹੈ ਪਰੰਤੂ ਇਸ ਮੁੱਦੇ ਤੇ ਮੁੱਖ ਮੰਤਰੀ ਦਾ ਰਵਈਆ ਪੂਰੀ ਤਰ੍ਹਾਂ ਗੈਰਜਿੰਮੇਵਾਰੀ ਵਾਲਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਦੱਸਣ ਕਿ ਇਸ ਮਾਮਲੇ ਵਿੰਚ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਚੰਗੀ ਤਰ੍ਹਾਂ ਕਿਉਂ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਇਸ਼ਾਰੇ ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਸਾਜਿਸ਼ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਡਿਬੇਟ ਦਾ ਇਹ ਢਕਵੰਜ ਰਚਿਆ ਗਿਆ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲੇ ਦਿਨ ਹੀ ਸਪਸ਼ਟ ਕਰ ਦਿੱਤਾ ਸੀ ਕਿ ਕੇਂਦਰ ਦੀ ਕੋਈ ਟੀਮ ਪੰਜਾਬ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਕਾਲੀ ਦਲ ਐਸ ਵਾਈ ਐਲ ਦੇ ਖਿਲਾਫ ਖੜ੍ਹਾ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ਤੇ ਭਾਜਪਾ ਦਾ ਦੋਹਰਾ ਚਿਹਰਾ ਵੀ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਅਕਾਲੀ ਦਲ ਵਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀਆਂ ਟੀਮਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ।
ਭਾਜਪਾ ਤੋਂ ਵਾਪਸ ਜਾ ਰਹੇ ਕਾਂਗਰਸੀ ਆਗੂਆਂ ਬਾਰੇ ਟਿੱਪਣੀ ਕਰਦਿਆਂ ਸz. ਮਜੀਠੀਆ ਨੇ ਕਿਹਾ ਕਿ ਭਾਜਪਾ ਦੀ ਖੁਦ ਦੀ ਹਾਲਤ ਪਤਲੀ ਹੋ ਗਈ ਹੈ ਅਤੇ ਉਹਨਾਂ ਵਲੋਂ ਜਿਹਨਾਂ ਸਾਬਕਾ ਮੰਤਰੀਆਂ ਅਤੇ ਹੋਰਨਾਂ ਕਾਂਗਰਸੀਆਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਵਾਇਆ ਗਿਆ ਸੀ ਉਹ ਸਾਰੇ ਇੱਕ ਇੱਕ ਕਰਕੇ ਵਾਪਸ ਪਰਤ ਗਏ ਹਨ ਅਤੇ ਉਹਨਾਂ ਦੀ ਜਾਣਕਾਰੀ ਅਨੁਸਾਰ ਜਿਹੜੇ ਰਹਿ ਗਏ ਹਨ ਉਹ ਵੀ 20 ਤਰੀਕ ਨੂੰ ਹੋਣ ਵਾਲੀ ਰੈਲੀ ਵਿੱਚ ਵਾਪਸ ਪਰਤ ਜਾਣਗੇ।
ਉਹਨਾਂ ਕਿਹਾ ਕਿ ਭਾਜਪਾ ਦਾ ਨਾ ਤਾਂ ਕੋਈ ਆਧਾਰ ਬਚਿਆ ਹੈ ਅਤੇ ਨਾ ਹੀ ਉਸਦਾ ਕੋਈ ਵਜੂਦ ਦਿਖਦਾ ਹੈ।
ਇਸ ਦੌਰਾਨ ਮੁਹਾਲੀ ਅਦਾਲਤ ਵੱਲੋਂ ਕੇਸ ਦੀ ਸੁਣਵਾਈ ਕਰਦੇ ਹੋਏ ਮਾਮਲੇ ਦੀ ਅਗਲੀ ਤਰੀਕ 29 ਜਨਵਰੀ 2022 ਤੱਕ ਟਾਲ ਦਿੱਤੀ ਗਈ।
