
ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਸੈਮੀਨਾਰ ਕਰਵਾਇਆ
ਖਰੜ 17 ਅਕਤੂਬਰ - ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪ੍ਰਿੰਸੀਪਲ ਸ਼੍ਰੀ ਰਾਜੀਵ ਪੁਰੀ ਦੀ ਅਗਵਾਈ ਹੇਠ ਡਰੱਗ ਐਡਿਕਸ਼ਨ ਅਤੇ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ।
ਖਰੜ 17 ਅਕਤੂਬਰ - ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪ੍ਰਿੰਸੀਪਲ ਸ਼੍ਰੀ ਰਾਜੀਵ ਪੁਰੀ ਦੀ ਅਗਵਾਈ ਹੇਠ ਡਰੱਗ ਐਡਿਕਸ਼ਨ ਅਤੇ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਯੁਵਕ ਸੇਵਾਵਾਂ ਦੇ ਪ੍ਰੋਗਰਾਮ ਅਫਸਰ ਡਾਕਟਰ ਰਵਿੰਦਰ ਕੁਮਾਰ ਅਤੇ ਇੰਚਾਰਜ ਬਡੀ ਪ੍ਰੋਗਰਾਮ ਸ਼੍ਰੀ ਅਮਨਦੀਪ ਸਿੰਘ ਵਲੋਂ ਆਯੋਜਿਤ ਇਸ ਸੈਮੀਨਾਰ ਦੌਰਾਨ ਮਨੋਵਿਗਿਆਨ ਦੇ ਮਾਹਿਰ ਡਾਕਟਰ ਪਿੰਕੀਨੇ ਵਿਦਿਆਰਥੀਆਂ ਨੂੰ ਵੱਖ ਵੱਖ ਨਸ਼ੀਲੀਆਂ ਵਸਤੂਆਂ ਅਤੇ ਉਹਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।
ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜੀਵ ਪੁਰੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਐੱਟੀ ਡਰੱਗ ਕੈਂਪੇਨ ਵਿੱਚ ਆਪਣਾ ਹਿੱਸਾ ਪਾਉਣ ਅਤੇ ਆਪਣੇ ਪਰਿਵਾਰ ਤੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ।
ਕਾਲਜ ਦੇ ਸਿਵਲ ਇੰਜਨੀਅਰਿੰਗ ਦੇ ਆਫਿਸ ਇੰਚਾਰਜ ਗੁਰਬਖਸ਼ੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਕਲਚਰਲ ਗਤੀਵਿਧਿਆਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ।
