ਮੁਹਾਲੀ ਪੁਲੀਸ ਨੇ ਨਸ਼ਾਮੁਕਤੀ ਮੁਹਿੰਮ ਤਹਿਤ ਪਿੰਡਾਂ ਦੇ ਵਸਨੀਕਾਂ ਨੂੰ ਕੀਤਾ ਜਾਗਰੂਕ 20 ਅਕਤੂਬਰ ਨੂੰ ਕੱਢੀ ਜਾਵੇਗੀ ਸਾਈਕਲ ਰੈਲੀ : ਹਰਸਿਮਰਨ ਸਿੰਘ ਬੱਲ

ਐਸ ਏ ਐਸ ਨਗਰ, 18 ਅਕਤੂਬਰ - ਪੰਜਾਬ ਪੁਲੀਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਇਸ ਕੰਮ ਵਿੱਚ ਸਿਆਸੀ ਆਗੂਆਂ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਪਿੰਡਾਂ ਵਿੱਚ ਵੱਖ ਵੱਖ ਪ੍ਰੋਗਰਾਮ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੁਹਾਲੀ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਵੀ ਇਸ ਮੁਹਿੰਮ ਵਿੱਚ ਭਰਪੂਰ ਯੋਗਦਾਨ ਦਿੱਤਾ ਜਾ ਰਿਹਾ ਹੈ।
ਸz. ਬੱਲ ਨੇ ਦੱਸਿਆ ਕਿ ਨਸ਼ਾਮੁਕਤੀ ਮੁਹਿੰਮ ਤਹਿਤ 20 ਅਕਤੂਬਰ ਨੂੰ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ। ਇਸਦੇ ਨਾਲ ਹੀ ਆਉਣ ਵਾਲੇ ਦਿਨਾਂ ਦੌਰਾਨ ਇੱਕ ਡਾਗ ਸ਼ੋਅ ਦਾ ਆਯੋਜਨ ਵੀ ਕੀਤਾ ਜਾਵੇਗਾ।