ਪੰਜਾਬ ਨੂੰ ਹੀ ਖਾ ਰਹੀ ਹੈ ਆਮ ਆਦਮੀ ਪਾਰਟੀ : ਬੀਬੀ ਅਮਨਜੋਤ ਕੌਰ ਰਾਮੂਵਾਲੀਆ

ਐਸ ਏ ਐਸ ਨਗਰ, 18 ਅਕਤੂਬਰ - ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੂਰਾ ਮਾਰ ਰਹੇ ਹਨ।

ਐਸ ਏ ਐਸ ਨਗਰ, 18 ਅਕਤੂਬਰ - ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੂਰਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਇਹ ਮੁੱਦਾ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਇਸ ਮੁੱਦੇ ਤੇ ਪੰਜਾਬ ਵਿਰੁੱਧ ਬਿਆਨਬਾਜੀ ਕਰ ਰਹੇ ਹਨ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬ ਵਿੱਚ ਵੱਡੀਆਂ ਪਦਵੀਆਂ ਤਾਂ ਦਿੱਤੀਆਂ ਗਈਆਂ ਹਨ ਪਰੰਤੂ ਇਹ ਆਗੂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜ੍ਹਣ ਦੀ ਥਾਂ ਪੰਜਾਬ ਨੂੰ ਬਰਬਾਦੀ ਵੱਲ ਲਿਜਾ ਰਹੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਇਹ ਕਹਾਵਤ ਢੁਕਦੀ ਹੈ ਕਿ ਉਹ ਜਿਸ ਥਾਲੀ ਵਿੱਚ ਖਾਂਦੇ ਹਨ ਉਸੇ ਵਿੱਚ ਛੇਦ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਮੁੱਦਿਆਂ ਤੇ ਗੱਲਬਾਤ ਕਰਨ ਦੀ ਬਜਾਏ, ਪੰਜਾਬ ਦਾ ਪੈਸਾ ਦੂਜੀਆਂ ਸਟੇਟਾਂ ਵਿੱਚ ਇਸ਼ਤਿਹਾਰਾਂ ਰਾਂਹੀ ਲੁਟਾ ਰਹੇ ਹਨ।
ਉਹਨਾਂ ਕਿਹਾ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਦੋਹਰੇ ਮਾਪਦੰਡ ਅਪਣਾਉਣ ਦੀ ਬਜਾਏ ਇੱਕ ਪਾਸੇ ਸਟੈਂਡ ਲੈਣਾ ਚਾਹੀਦਾ ਹੈ ਕਿਉਂਕਿ ਇਹ ਮੁੱਦਾ ਬਹੁਤ ਗੰਭੀਰ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਤੇ ਇਮਾਨਦਾਰੀ ਦੀ ਸੋਚ ਨਾਲ ਕੰਮ ਕਰ ਰਹੇ ਹਨ ਤਾਂ ਉਨਾਂ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੋਂ ਅਸਤੀਫਾ ਲੈਣਾ ਚਾਹੀਦਾ ਹੈ।