ਤਰੁਨਜੀਤ ਪੱਪੂ ਵਲੋਂ ਪ੍ਰਿੰਸੀਪਲ ਬੁੱਧ ਰਾਮ ਨਾਲ ਮੁਲਾਕਾਤ

ਐਸ ਏ ਐਸ ਨਗਰ, 19 ਅਕਤੂਬਰ- ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨ ਸz. ਤਰੁਨਜੀਤ ਪੱਪੂ ਨੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੂੰ ਮਿਲ ਕੇ ਅਸ਼ੀਰਵਾਦ ਲਿਆ ਅਤੇ ਪਾਰਟੀ ਸਰਗਰਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਸz. ਪੱਪੂ ਨੇ ਕਿਹਾ ਕਿ ਪ੍ਰਿੰਸੀਪਲ ਬੁੱਧਰਾਮ ਨੇ ਉਹਨਾਂ ਨੂੰ ਪਾਰਟੀ ਦੀ ਮਜਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਅਤੇ ਆਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਕਿਹਾ।
ਇਸ ਮੌਕੇ ਉਹਨਾਂ ਨਾਲ ਪਾਰਟੀ ਸਮਰਥਕ ਪੈਨਸ਼ਨਰ ਆਗੂ ਹਰਪਾਲ ਸਿੰਘ ਖਾਲਸਾ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਵੀ ਮੌਜੂਦ ਸਨ।