
24 ਨੂੰ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਕੰਮ ਕਰਨਗੇ
ਪਟਿਆਲਾ, 20 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰਾ ਦੇ ਅਵਸਰ ’ਤੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ।
ਪਟਿਆਲਾ, 20 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰਾ ਦੇ ਅਵਸਰ ’ਤੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।
