
ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਸਦਕਾ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਝੰਡੇ ਗੱਡੇ- ਡਾ. ਬਲਬੀਰ ਸਿੰਘ
ਪਟਿਆਲਾ, 22 ਅਕਤੂਬਰ -ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਰਗਬੀ ਤੇ ਕਬੱਡੀ ਸਰਕਲ ਸਟਾਇਲ ਖੇਡਾਂ ਦੇ ਮੁਕਾਬਲੇ ਬੜ੍ਹੇ ਹੀ ਉਤਸ਼ਾਹ ਨਾਲ ਕਰਵਾਏ ਗਏ।
ਪਟਿਆਲਾ, 22 ਅਕਤੂਬਰ -ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਰਗਬੀ ਤੇ ਕਬੱਡੀ ਸਰਕਲ ਸਟਾਇਲ ਖੇਡਾਂ ਦੇ ਮੁਕਾਬਲੇ ਬੜ੍ਹੇ ਹੀ ਉਤਸ਼ਾਹ ਨਾਲ ਕਰਵਾਏ ਗਏ। ਕਬੱਡੀ ਸਰਕਲ ਸਟਾਈਲ ਦੇ ਵਿਧਾਇਕ ਗੁਰਲਾਲ ਘਨੌਰ ਦੀ ਦੇਖ ਰੇਖ ਹੇਠ ਹੋਏ ਮੁਕਾਬਲਿਆਂ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਕੋਹਲੀ ਦੇਵ ਮਾਨ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਮੇਘ ਚੰਦ ਸ਼ੇਰ ਮਾਜਰਾ ਵਲੋਂ ਸ਼ਿਰਕਤ ਕੀਤੀ ਗਈ। ਆਰਚਰੀ ਗੇਮ ਮੌਕੇ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਪ੍ਰਧਾਨ ਆਰ.ਕੇ ਬਾਲੀ ਨੇ ਸ਼ਿਰਕਤ ਕੀਤੀ।
ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਸਿੱਟੇ ਵਜੋਂ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਝੰਡੇ ਗੱਡੇ ਹਨ।ਇਸ ਮੌਕੇ ਜੁਆਇੰਟ ਸੈਕਟਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਵੀ ਹਾਜ਼ਰ ਸਨ।
ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ ਸਰਕਲ ਸਟਾਇਲ ਵਿੱਚ ਉਮਰ ਵਰਗ ਅੰਡਰ 20 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਗੁਰਦਾਸਪੁਰ ਨੂੰ 37/32 ਅੰਕਾ ਨਾਲ ਹਰਾਕੇ ,ਅੰਮ੍ਰਿਤਸਰ ਨੇ ਬਰਨਾਲਾ ਨੂੰ 35/25 ਦੇ ਅੰਕਾ ਨਾਲ ਹਰਾਕੇ, ਫਰੀਦਕੋਟ ਨੇ ਫਿਰੋਜਪੁਰ ਨੂੰ 36/24 ਨਾਲ ਅਤੇ ਤਰਨਤਾਰਨ ਨੇ ਪਟਿਆਲਾ ਦੀ ਟੀਮ ਨੂੰ 25/13 ਦੇ ਅੰਕਾਂ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ।ਸੀਨੀਅਰ ਲੜਕਿਆਂ ਵਿੱਚ ਫਰੀਦਕੋਟ ਨੇ 24/16 ਦੇ ਅੰਕਾਂ ਨਾਲ ਕਪੂਰਥਲਾ ਨੂੰ ਹਰਾਇਆ।
ਖੋ-ਖੋ ਵਿੱਚ ਅੰਡਰ 21 ਲੜਕਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਫਾਜਿਲਕਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਲੁਧਿਆਣਾ ਤੇ ਸੰਗਰੂਰ ਨੇ ਤੀਜਾ ਸਥਾਨ ਹਾਸਿਲ ਕਰ ਕੇ ਜਿੱਤ ਹਾਸਿਲ ਕੀਤੀ।
