ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦੀ ਅੰਤਿਮ ਅਰਦਾਸ ‘ਚ ਡਾ. ਗੁਰਪ੍ਰੀਤ ਕੌਰ ਹੋਏ ਸ਼ਾਮਲ

ਗੜ੍ਹਸ਼ੰਕਰ - ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ।

ਗੜ੍ਹਸ਼ੰਕਰ  - ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ। ਇਸ ਮੌਕੇ ‘ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਰੋਪੜ ਦਿਨੇਸ਼ ਚੱਡਾ, ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਸਾਬਕਾ ਕੇਂਦਰੀ ਮੰਤਰੀ ਜਗਮੀਤ ਸਿੰਘ ਬਰਾੜ , ਸਾਬਕਾ ਮੈਂਬਰ ਰਾਜ ਸਭਾ ਅਭਿਨਾਸ਼ ਰਾਏ ਖੰਨਾ ਅਤੇ ਸਾਬਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕਿਟ ਕਮੇਟੀ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਚੇਚੀ ਜਲਾਲਪੁਰ, ਚੇਅਰਮੈਨ ਮਾਰਕਫੈਡ ਹੇਮੰਤ ਸਿੰਘ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਰਾਜਦੀਪ ਸ਼ਰਮਾ ਵੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ। ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਹਲਕੇ ਦੇ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਕਟਾਰੀਆ ਪਰਿਵਾਰ ਬਹੁਤ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਕਰ ਰਿਹਾ ਹੈ। ਕਟਾਰੀਆ ਸਾਹਿਬ ਦਾ ਸੁਪਨਾ ਸੀ ਕਿ ਮਾਛੀਵਾੜਾ ਸਾਹਿਬ ਤੋਂ ਕਾਠਗੜ੍ਹ ਲਈ ਦਰਿਆ ‘ਤੇ ਪੁੱਲ ਬਣਾਉਣ ਦਾ ਜੋ ਉਨ੍ਹਾਂ ਦਾ ਸੁਪਨਾ ਸੀ ਉਸ ਸਬੰਧੀ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਜਲਦ ਮੁਕੰਮਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਜੀ ਦੀ ਯਾਦ ਵਿੱਚ ਜੋ ਵੀ ਹਲਕਾ ਵਿਧਾਇਕ ਸੰਤੋਸ਼ ਕਟਾਰੀਆਂ ਜੀ ਕਹਿਣਗੇ, ਉਹ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ ਜੀ ਧਨਪ੍ਰੀਤ ਕੌਰ, ਡੀ.ਆਈ ਜੀ ਕਿਰਨਦੀਪ ਕੌਰ, ਐਸ.ਐਸ.ਪੀ ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬਿਕਰਮਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ