ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਵਿਖੇ 27ਵੇਂ ਸਲਾਨਾ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਆਖੰਡ ਪਾਠਾਂ ਦੀ ਲੜੀ ਅੱਜ ਤੋਂ ਸ਼ੁਰੂ

ਮਾਹਿਲਪੁਰ: ਬੱਬਰਾਂ ਦੇ ਹਾਈਕੋਰਟ ਵਜੋਂ ਜਾਣੇ ਜਾਂਦੇ ਪਿੰਡ ਜੱਸੋਵਾਲ ਵਿਖੇ ਸਥਿਤ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ (ਬੀਹੜਾ) ਵਿਖੇ 27ਵਾਂ ਸਲਾਨਾ ਗੁਰਮਤਿ ਸਮਾਗਮ 1 ਨਵੰਬਰ 2023 ਦਿਨ ਬੁੱਧਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਪੂਰਬਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ।

ਮਾਹਿਲਪੁਰ: ਬੱਬਰਾਂ ਦੇ ਹਾਈਕੋਰਟ ਵਜੋਂ ਜਾਣੇ ਜਾਂਦੇ ਪਿੰਡ ਜੱਸੋਵਾਲ ਵਿਖੇ ਸਥਿਤ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ (ਬੀਹੜਾ) ਵਿਖੇ 27ਵਾਂ ਸਲਾਨਾ ਗੁਰਮਤਿ ਸਮਾਗਮ 1 ਨਵੰਬਰ 2023 ਦਿਨ ਬੁੱਧਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਪੂਰਬਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਮਦਮੀ ਟਕਸਾਲ ਭਿੰਡਰਾਂ ਵਾਲੇ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਪ੍ਰਧਾਨ ਸੰਤ ਸਮਾਜ ਭਾਈ ਲਾਲੋ ਜੀ ਅਤੇ ਮੁੱਖ ਬੁਲਾਰਾ ਅੰਤਰ ਰਾਸ਼ਟਰੀ ਇੰਟਰਨੈਸ਼ਨਲ ਪੰਥਕ ਦਲ ਨੇ ਦੱਸਿਆ ਕਿ ਸਮਾਗਮ ਦੇ ਸਬੰਧ ਵਿੱਚ 25 ਅਕਤੂਬਰ ਦਿਨ ਬੁੱਧਵਾਰ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੀ ਆਰੰਭਤਾ ਕੀਤੀ ਜਾ ਰਹੀ ਹੈl ਮੁੱਖ ਸਮਾਗਮ 1 ਨਵੰਬਰ ਨੂੰ ਹੋਵੇਗਾl ਇਸ ਮੌਕੇ ਪਾਠ ਦੇ ਭੋਗ ਤੋਂ ਬਾਅਦ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇl ਜਿਸ ਵਿੱਚ ਤਖ਼ਤ ਸਾਹਿਬਾਨਾਂ ਦੇ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਸੰਤ ਮਹਾਂਪੁਰਖ, ਸੰਯੁਕਤ ਕਿਸਾਨ ਮੋਰਚੇ ਦੇ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਨਿਰਮਲੇ, ਉਦਾਸੀ, ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਹੋਰ ਸਨਮਾਨ ਯੋਗ ਸ਼ਖ਼ਸੀਅਤਾਂ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਕਰਨਗੀਆਂl ਇਸ ਮੌਕੇ ਨਾਮਵਾਰ ਰਾਗੀ ਜਥੇ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾਉਣਾ ਅਤੇ ਸਿੱਖ ਕੌਮ ਦੇ ਗੋਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਚਾਹ ਪਕੌੜੇ ਅਤੇ ਗੁਰੂ ਦੇ ਲੰਗਰ ਅਟੁੱਟ ਚਲਣਗੇl