ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ, ਕੋਈ ਸਮੱਸਿਆ ਨਹੀਂ ਆਉਣ ਦਿਆਂਗੇ : ਗੁਰਮੀਤ ਸਿੰਘ ਖੁੱਡੀਆਂ

ਮੋਗਾ : ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਖੜ੍ਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਸਮੱਸਿਆਵਾਂ ਕੇਂਦਰ ਸਰਕਾਰ ਦੀ ਦੇਣ ਹੈ। ਕੇਂਦਰ ਦੀ ਨਿਗ?ਹਾ ਪੰਜਾਬ ਲਈ ਹਮੇਸ਼ਾਂ ਮਾੜੀ ਰਹੀ ਹੈ। ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰ ਰਿਹਾ ਹੈ। ਕੇਂਦਰ ਦੀਆਂ ਸਰਕਾਰਾਂ ਹਮੇਸਾਂ ਪੰਜਾਬ ਦੇ ਮਸਲਿਆਂ ਨੂੰ ਲਮਕਾ ਰਹੀ ਹੈ।

ਇਹ ਸ਼ਬਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਹੇ। ਉਹ ਅੱਜ ਮੋਗਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਦੀ ਤਾਜਪੋਸ਼ੀ ਤੇ ਮੋਗਾ ਵਿਖੇ ਪਹੁੰਚੇ ਹੋਏ ਸਨ। ਉਨ੍ਹਾਂ ਨਾਲ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ, ਚੇਅਰਮੈਨ ਦੀਪਕ ਅਰੋੜਾ ਵੀ ਹਾਜ਼ਰ ਸਨ।