
ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ
ਜ਼ਿਲ੍ਹੇ ਦੀਆਂ ਮੰਡੀਆਂ 'ਚ 5 ਲੱਖ 59 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਿਆ
ਪਟਿਆਲਾ, 25 ਅਕਤੂਬਰ -ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 5 ਲੱਖ 59 ਹਜ਼ਾਰ 508 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 5 ਲੱਖ 52 ਹਜ਼ਾਰ 124 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1082.80 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 245119 ਮੀਟਰਿਕ ਟਨ, ਮਾਰਕਫੈਡ ਵੱਲੋਂ 126674 ਮੀਟਰਿਕ ਟਨ, ਪਨਸਪ ਵੱਲੋਂ 108016 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 72315 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕੀਨਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
