ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਦੀ ਲੜਕੀ ਦੇ ਵਿਆਹ ਤੇ ਕੀਤੀ ਸਹਾਇਤਾ

ਮਾਹਿਲਪੁਰ, (27 ਅਕਤੂਬਰ)-ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਮਾਹਿਲਪੁਰ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾ ਤੇ ਪਿਛਲੇ ਲੰਬੇ ਸਮੇਂ ਤੋਂ ਆਪਣੀ ਸਮਰੱਥਾ ਅਨੁਸਾਰ ਮਦਦ ਕਰਕੇ ਪੁੰਨ ਦੇ ਕਾਰਜ ਕੀਤੇ ਜਾ ਰਹੇ ਹਨl

ਮਾਹਿਲਪੁਰ, (27 ਅਕਤੂਬਰ)-ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਮਾਹਿਲਪੁਰ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾ ਤੇ ਪਿਛਲੇ ਲੰਬੇ ਸਮੇਂ ਤੋਂ ਆਪਣੀ ਸਮਰੱਥਾ ਅਨੁਸਾਰ ਮਦਦ ਕਰਕੇ ਪੁੰਨ ਦੇ ਕਾਰਜ ਕੀਤੇ ਜਾ ਰਹੇ ਹਨl ਇਸੇ ਲੜੀ ਤਹਿਤ ਸੁਸਾਇਟੀ ਵੱਲੋਂ ਅੰਬੇਡਕਰ ਨਗਰ ਵਾਰਡ ਨੰਬਰ 7 ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਘਰੇਲੂ ਸਮਾਨ ਲੈ ਕੇ ਦਿੱਤਾ ਗਿਆl ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਮੋਹਨ ਸਿੰਘ, ਡਾਕਟਰ ਪਰਮਿੰਦਰ ਸਿੰਘ ਵਾਈਸ ਪ੍ਰਧਾਨ, ਸੁਖਚੈਨ ਸਿੰਘ ਸਕੱਤਰ, ਸੁਦੇਸ਼ ਕੁਮਾਰ, ਗੁਰਦੀਪ ਸਿੰਘ ਸੰਘਾ ਲੰਗੇਰੀ, ਸੁਰਿੰਦਰ ਸਿੰਘ ਬਾਘਾ, ਸੁਰਿੰਦਰ ਸਿੰਘ ਖੈਰੜ ਅੱਛਰਵਾਲ, ਰਾਧੇ ਸ਼ਾਮ ਚਟਕਾਰਾ, ਅਮਰਜੀਤ ਸੰਧੀ ਕਲਾਥ ਹਾਊਸ ਮਾਹਿਲਪੁਰ, ਨਰਿੰਦਰ ਮੋਹਣ ਨਿੰਦੀ, ਮੂਲਰਾਜ ਸਮੇਤ ਸੁਸਾਇਟੀ ਦੇ ਮੈਂਬਰ ਹਾਜ਼ਰ ਸਨl ਸੁਸਾਇਟੀ ਦੇ ਪ੍ਰਧਾਨ ਮੋਹਨ ਸਿੰਘ ਅਤੇ ਡਾਕਟਰ ਪਰਮਿੰਦਰ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਸੋਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੜਕੀਆਂ ਦੇ ਵਿਆਹਾਂ ਤੇ ਆਪਣੀ ਸਮਰੱਥਾ ਅਨੁਸਾਰ ਮਦਦ ਕੀਤੀ ਜਾਂਦੀ ਹੈlਉਨਾ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਾ ਚਾਹੀਦਾ ਹੈ l