
ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਬੀ. ਡੀ.ਓ.ਕਾਲੋਨੀ ਮਾਹਿਲਪੁਰ ਵਿਖੇ ਸਤਿਗੁਰਾਂ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
ਮਾਹਿਲਪੁਰ, (3 ਮਾਰਚ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਡੀਓ ਕਲੋਨੀ ਮਾਹਿਲਪੁਰ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ।
ਮਾਹਿਲਪੁਰ, (3 ਮਾਰਚ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਡੀਓ ਕਲੋਨੀ ਮਾਹਿਲਪੁਰ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ।
ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਕਸ਼ਮੀਰ ਸਿੰਘ ਮੰਡੀ ਵਾਲੇ, ਭਾਈ ਕੁਲਦੀਪ ਸਿੰਘ ਅਤੇ ਗਾਇਕ ਪ੍ਰੇਮ ਹੀਰਾ ਵੱਲੋ ਕਥਾ ਕੀਰਤਨ ਰਾਹੀਂ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਕਲਿਆਣਕਾਰੀ ਜ਼ਿੰਦਗੀ ਅਤੇ ਉਹਨਾਂ ਦੇ ਉਦੇਸ਼ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਖਰੀਦੇ ਗਏ ਪਲਾਟ ਵਿਚ ਲੰਗਰ ਹਾਲ ਬਣਾਉਣ ਦਾ ਨੀਹ ਪੱਥਰ ਰੱਖਿਆ ਗਿਆ। ਜਿਸ ਦਾ ਉਦਘਾਟਨ ਸ੍ਰੀ ਬਾਲੂ ਰਾਮ ਮਾਹੀ ਇੰਗਲੈਂਡ ਨਿਵਾਸੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਇਸ ਲੰਗਰ ਹਾਲ ਲਈ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮਨਦੀਪ ਕੁਮਾਰ ਨੀਟਾ, ਚੇਅਰਮੈਨ ਪਰਮਜੀਤ ਕੌਰ, ਸ਼ਿਵ ਰਾਮ ਚੌਹਾਨ, ਕੈਸ਼ੀਅਰ ਧਰਮ ਸਿੰਘ ਫੌਜੀ, ਥਾਣੇਦਾਰ ਬਲਵਿੰਦਰ ਕੁਮਾਰ, ਨਿਰਮਲ ਕੌਰ ਬੋਧ, ਅਵਤਾਰ ਸਿੰਘ ਮੋਨੂੰ, ਸਰਵਣ ਸਿੰਘ, ਰਿਟਾਇਰ ਥਾਣੇਦਾਰ ਸੁਖਦੇਵ ਸਿੰਘ, ਹਰੀ ਰਾਮ ਬੰਗਾ, ਸਰਿਤਾ ਬੰਗਾ, ਡਾਕਟਰ ਅਜੇ ਬੰਗਾ, ਅਮਿਤਾ ਬੰਗਾ, ਅਰਜਨ ਰਾਮ ਮਹਿਮੀ, ਅਸ਼ੋਕ ਕੁਮਾਰ ਲੰਬਰਦਾਰ, ਮਾਸਟਰ ਹਰਬੰਸ ਲਾਲ, ਅਜੀਤ ਰਾਮ, ਸਤਪਾਲ ਸਿੰਘ, ਸੰਤੋਖ ਸਿੰਘ ਫੌਜੀ, ਅਮਰਜੀਤ ਕੌਰ, ਸੁਮੀਤਾ ਦੇਵੀ, ਰਣਜੀਤ ਕੌਰ, ਬਲਵੀਰ ਕੌਰ, ਸੁਹਾਨੀ, ਤ੍ਰਿਸ਼ਾ, ਸਪਨਾ, ਆਂਸੂ, ਸੁਲਿੰਦਰ ਕੌਰ, ਮੁਕੇਸ਼ ਕੁਮਾਰ, ਨਕਿਲ, ਜਗਦੀਸ਼ ਕੁਮਾਰ, ਰਾਜੀਵ ਕੁਮਾਰ, ਅਵਤਾਰ ਸਿੰਘ ਮੋਨੂ ਸਮੇਤ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਸਿੱਧ ਜੋਗੀ ਟਰਸਟ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਯਤਨਾ ਸਦਕਾ ਡਾਕਟਰ ਪ੍ਰਭ ਹੀਰ ਦੀ ਦੇਖ ਰੇਖ ਹੇਠ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਮਰੀਜ਼ਾਂ ਦਾ ਚੈੱਕ ਅਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਗੁਰੂ ਦੇ ਲੰਗਰ ਅਤੁੱਟ ਚੱਲੇ। ਸ਼ਾਮ ਨੂੰ ਸਮੂਹ ਸੰਗਤਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਂਦੇ ਹੋਏ ਕੇਕ ਕੱਟਿਆ ਗਿਆ ਅਤੇ ਸ਼ਬਦ ਚੌਂਕੀ ਲਗਾ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਨਿਰਮਲ ਕੌਰ ਬੋਧ ਵੱਲੋਂ ਬਾਖੂਬੀ ਨਿਭਾਈ ਗਈ। ਥਾਣੇਦਾਰ ਬਲਵਿੰਦਰ ਸਿੰਘ ਅਤੇ ਧਰਮ ਸਿੰਘ ਫੌਜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਮੇਟੀ ਵੱਲੋਂ 10 ਮਾਰਚ ਦਿਨ ਐਤਵਾਰ ਨੂੰ ਸੰਗਤਾਂ ਨੂੰ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਯਾਤਰਾ ਕਰਵਾਈ ਜਾਵੇਗੀ। ਜਿਨਾਂ ਵੀ ਸੰਗਤਾਂ ਨੇ ਜਾਣਾ ਹੋਵੇ ਉਹ ਉਹਨਾਂ ਨਾਲ ਸੰਪਰਕ ਕਰਨ।
