ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਿਖੇ ਬਾਬਾ ਜੋਬਨਜੋਤ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਧਾਰਮਿਕ ਸਮਾਗਮ ਹੋਇਆ

ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਿਖੇ ਬਾਬਾ ਜੋਬਨਜੋਤ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਧਾਰਮਿਕ ਸਮਾਗਮ ਹੋਇਆ

ਮਾਹਿਲਪੁਰ, (30 ਅਕਤੂਬਰ)-ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ ਕਲੈਬੋਰੇਸ਼ਨ ਕੌਂਸਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਅਤੇ ਜਨਰਲ ਸਕੱਤਰ ਸਿੱਖ ਵਿੱਦਿਅਕ ਕੌਂਸਲ ਖਾਲਸਾ ਕਾਲਜ ਮਾਹਿਲਪੁਰ ਅਤੇ ਸਵਰਗਵਾਸੀ ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੁੱਤਰ ਬਾਬਾ ਜੋਬਨਜੋਤ ਸਿੰਘ ਜੋ ਕਿ ਪਿਛਲੇ ਦਿਨੀ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਨਮਿੱਤ ਅੰਤਿਮ ਅਰਦਾਸ ਮੌਕੇ ਧਾਰਮਿਕ ਸਮਾਗਮ ਅੱਜ ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਿਖੇ ਗੁਰਦੁਆਰਾ ਸਾਹਿਬ ਦੀ ਮੁੱਖ ਸੇਵਾਦਾਰ ਸੰਤ ਮਾਤਾ ਜਸਪ੍ਰੀਤ ਕੌਰ ਦੀ ਦੇਖ ਰੇਖ ਹੇਠ ਹੋਇਆl ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏl ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਗੁਣ ਗਾਇਨ ਕਰਕੇ ਜਿੱਥੇ ਸੰਗਤਾਂ ਨੂੰ ਜੀਵਨ ਦੇ ਅਸਲੀ ਮਨੋਰਥ ਬਾਰੇ ਦੱਸਿਆ ਉੱਥੇ ਨਾਲ ਹੀ ਬਾਬਾ ਜੋਬਨਜੋਤ ਸਿੰਘ ਦੇ ਸੁਭਾਅ ਅਤੇ ਗੁਰਸਿੱਖੀ ਨਾਲ ਜੁੜੀਆਂ ਅੰਦਰੂਨੀ ਭਾਵਨਾਵਾਂ ਤੋਂ ਜਾਣੂ ਕਰਵਾਇਆl ਇਸ ਮੌਕੇ ਸੰਗਤਾਂ ਦੇ ਇਕੱਠ ਦੌਰਾਨ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਸੰਤ ਅਮੀਰ ਸਿੰਘ ਜਵੱਦੀ ਕਲਾ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਮਦਮੀ ਟਕਸਾਲ, ਸਰਦਾਰ ਕੁਲਵੰਤ ਸਿੰਘ ਬਾਠ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿਰਥੀ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਰਦਾਰ ਜਤਿੰਦਰਪਾਲ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਜਾਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਡਾਕਟਰ ਰਾਜਕੁਮਾਰ ਵਿਧਾਇਕ ਹਲਕਾ ਚੱਬੇਵਾਲ ਆਦਿ ਸਨਮਾਨ ਯੋਗ ਸ਼ਖਸ਼ੀਅਤਾਂ ਨੇ ਬਾਬਾ ਜੋਬਨਜੋਤ ਸਿੰਘ ਅਤੇ ਸਰਦਾਰ ਆਪਿੰਦਰ ਸਿੰਘ ਜੀ ਦੇ ਪੰਥਕ ਪਰਿਵਾਰ ਦੀਆਂ ਸਰਗਰਮੀਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂl ਇਸ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਟੂਟੋਮਜਾਰਾ,
ਬਾਬਾ ਸਵਰਨਜੀਤ ਸਿੰਘ ਤਰਨਾ ਦਲ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸਰਦਾਰ ਹਰਜਿੰਦਰ ਸਿੰਘ ਦੋਆਬਾ ਸਕੂਲ ਦੋਹਲਰੋ, ਸਰਦਾਰ ਅਮਤੋਜ ਸਿੰਘ, ਮੱਖਣ ਸਿੰਘ ਟੂਟੋਮਜਾਰਾ,ਭਾਈ ਜੋਧ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ ਪਰਦੇਸੀ, ਸੁੱਖਾ ਸਿੰਘ, ਪ੍ਰੋਫੈਸਰ ਸਰਵਣ ਸਿੰਘ, ਜਥੇਦਾਰ ਹਰਬੰਸ ਸਿੰਘ ਸਰਹਾਲਾ, ਗੁਰਦੀਪ ਸਿੰਘ ਚੱਕ ਕਟਾਰੂ, ਤਰਸੇਮ ਸਿੰਘ ਜਸੋਵਾਲ, ਪ੍ਰਿੰਸੀਪਲ ਰਾਜਵਿੰਦਰ ਕੌਰ, ਪੰਥਕ ਕਵੀ ਹਰੀ ਸਿੰਘ ਜਾਚਕ, ਸੰਤ ਸਾਧੂ ਸਿੰਘ ਕਹਾਰਪੁਰ, ਡਾਕਟਰ ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵੀਰ ਸਿੰਘ ਚੰਗਿਆੜਾ, ਬਾਬਾ ਬਲਵੀਰ ਸਿੰਘ ਬੁੱਢਾ ਦਲ, ਜਥੇਦਾਰ ਬਲਦੇਵ ਸਿੰਘ ਨਿਹੰਗ ਸਿੰਘ, ਸੰਤ ਬਾਬਾ ਰਣਜੀਤ ਸਿੰਘ ਡਗਾਣਾ, ਪਰਮਜੀਤ ਸਿੰਘ ਸਰੋਆ, ਹਰਵਿੰਦਰ ਸਿੰਘ ਬਾਠ, ਤਲਵਿੰਦਰ ਸਿੰਘ ਨੰਗਲ ਖਿਡਾਰੀਆਂ, ਗੁਰਵਿੰਦਰ ਸਿੰਘ ਕੈਡੋਵਾਲ, ਜਗਦੀਸ਼ ਸਿੰਘ ਬਡੋ, ਭਾਈ ਹਰਜੀਤ ਸਿੰਘ, ਜਸਵੀਰ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਰੋਡੇ,ਜਸਪਾਲ ਸਿੰਘ ਸਮੇਤ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਨਾਲ ਜੁੜੀਆਂ ਅਹਿਮ ਸ਼ਖਸ਼ੀਅਤਾਂ ਤੋਂ ਇਲਾਵਾ ਇਲਾਕਾ ਨਿਵਾਸੀ ਸੰਗਤਾਂ, ਪਰਿਵਾਰਕ ਰਿਸ਼ਤੇਦਾਰ, ਸੱਜਣ -ਮਿੱਤਰ ਆਦਿ ਹਾਜ਼ਰ ਸਨl ਇਸ ਮੌਕੇ ਸਮਾਗਮ ਵਿੱਚ ਹਾਜ਼ਰ ਅਹਿਮ ਸ਼ਖਸ਼ੀਅਤਾਂ ਵੱਲੋਂ ਸਰਦਾਰ ਅਪਿੰਦਰ ਸਿੰਘ ਮਾਹਿਲਪੁਰੀ ਅਤੇ ਉਨਾਂ ਦੇ ਪਰਿਵਾਰ ਨੂੰ ਉਸ ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਪੰਥਕ ਸਰਗਰਮੀਆਂ ਨੂੰ ਨਿਰੰਤਰ ਜਾਰੀ ਰੱਖਣ ਦੀ ਵਿਚਾਰਕ ਸਾਂਝ ਪਾਈ ਗਈlਗੁਰੂ ਕਾ ਲੰਗਰ ਅਤੁੱਟ ਚੱਲਿਆl