
1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ
ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਅਕਤੂਬਰ ਦਾ ਮਹੀਨਾ ਖ਼ਤਮ ਹੋਣ ਤੋਂ ਬਾਅਦ ਨਵੰਬਰ ਦਾ ਮਹੀਨਾ ਸ਼ੁਰੂ ਹੁੰਦਾ ਹੈ। ਦੇਸ਼ ਵਿੱਚ ਹਰੇਕ ਮਹੀਨੇ ਦੀ ਸ਼ੁਰੂਆਤ ਵਿੱਚ ਜਾਂ ਪਹਿਲੀ ਤਾਰੀਖ਼ ਨੂੰ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ।
ਦੀਵਾਲੀ ਤੋਂ ਪਹਿਲਾ ਜੇਬ ’ਤੇ ਪਵੇਗਾ ਸਿੱਧਾ ਅਸਰ
ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਅਕਤੂਬਰ ਦਾ ਮਹੀਨਾ ਖ਼ਤਮ ਹੋਣ ਤੋਂ ਬਾਅਦ ਨਵੰਬਰ ਦਾ ਮਹੀਨਾ ਸ਼ੁਰੂ ਹੁੰਦਾ ਹੈ। ਦੇਸ਼ ਵਿੱਚ ਹਰੇਕ ਮਹੀਨੇ ਦੀ ਸ਼ੁਰੂਆਤ ਵਿੱਚ ਜਾਂ ਪਹਿਲੀ ਤਾਰੀਖ਼ ਨੂੰ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਹਰ ਵਾਰ ਦੀ ਤਰ੍ਹਾਂ 1 ਨਵੰਬਰ ਤੋਂ ਕੁਝ ਚੀਜ਼ਾਂ ’ਚ ਬਦਲਾਅ ਕੀਤਾ ਜਾਵੇਗਾ, ਜਿਸ ਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਪਵੇਗਾ। ਨਵੇਂ ਮਹੀਨੇ ਦੀ ਸ਼ੁਰੂਆਤ ’ਚ 7“ ਤੋਂ ਲੈ ਕੇ ਲੈਪਟਾਪ ਇੰਪੋਰਟ ਤੱਕ ਕਈ ਬਦਲਾਅ ਸ਼ਾਮਲ ਹਨ। 1 ਨਵੰਬਰ ਤੋਂ ਕਿਹੜੇ-ਕਿਹੜੇ ਵੱਡੇ ਬਦਲਾਅ ਹੋਣ ਵਾਲੇ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ।
ਐੱਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬਦਲ ਜਾਂਦੀਆਂ ਹਨ। ਇਸ ਦਿਨ ਗੈਸ ਸਿਲੰਡਰਾਂ ਦੀਆਂ ਕੀਮਤਾਂ ਪੂਰੇ ਮਹੀਨੇ ਲਈ ਤੈਅ ਹੁੰਦੀਆਂ ਹਨ। ਤੇਲ ਕੰਪਨੀਆਂ ਮੁਤਾਬਕ ਕੀਮਤਾਂ ਵਧ ਜਾਂ ਘਟ ਸਕਦੀਆਂ ਹਨ। ਨਾਲ ਹੀ, ਇਹ ਵੀ ਹੋ ਸਕਦਾ ਹੈ ਕਿ ਕੀਮਤਾਂ ਵਿੱਚ ਕੋਈ ਬਦਲਾਅ ਨਾ ਕੀਤਾ ਜਾਵੇ ਭਾਵ ਮੌਜੂਦਾ ਦਰਾਂ ਨੂੰ ਬਰਕਰਾਰ ਰੱਖਿਆ ਜਾਵੇ।
ਨੈਸ਼ਨਲ ਇਨਫੋਰਮੈਟਿਕਸ ਸੈਂਟਰ ਦੇ ਅਨੁਸਾਰ, 100 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਟਰਨਓਵਰ ਵਾਲੇ ਕਾਰੋਬਾਰਾਂ ਨੂੰ 1 ਨਵੰਬਰ ਤੋਂ 30 ਦਿਨਾਂ ਦੇ ਅੰਦਰ ਈ-ਚਲਾਨ ਪੋਰਟਲ ’ਤੇ 7“ ਚਲਾਨ ਅਪਲੋਡ ਕਰਨਾ ਹੋਵੇਗਾ। ਜੀਐਸਟੀ ਅਥਾਰਟੀ ਨੇ ਸਤੰਬਰ ਵਿੱਚ ਇਹ ਫ਼ੈਸਲਾ ਲਿਆ ਸੀ।
ਸਰਕਾਰ ਨੇ 8 8741 ਸ਼੍ਰੇਣੀ ਦੇ ਅਧੀਨ ਆਉਂਦੇ ਲੈਪਟਾਪ, ਟੈਬਲੇਟ, ਨਿੱਜੀ ਕੰਪਿਊਟਰ ਅਤੇ ਹੋਰ ਇਲੈਕਟਰਾਨਿਕ ਵਸਤੂਆਂ ਦੇ ਆਯਾਤ ’ਤੇ 30 ਅਕਤੂਬਰ ਤੱਕ ਛੋਟ ਦਿੱਤੀ ਸੀ। ਹਾਲਾਂਕਿ 1 ਨਵੰਬਰ ਤੋਂ ਕੀ ਹੋਵੇਗਾ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਵੀ ਇਸ ਮਹੀਨੇ ਲਿਆ ਜਾ ਸਕਦਾ ਹੈ। ਤਿਉਹਾਰੀ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਸਬੰਧ ਵਿੱਚ 1 ਨਵੰਬਰ ਨੂੰ ਸੀਐੱਨਜੀ ਅਤੇ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ ਬਦਲਾਅ ਕੀਤਾ ਜਾ ਸਕਦਾ ਹੈ। ਹਾਲਾਂਕਿ ਉਕਤ ਗੈਸਾਂ ਦੀਆਂ ਕੀਮਤਾਂ ’ਚ ਬਦਲਾਅ ਹੋਵੇਗਾ ਜਾਂ ਨਹੀਂ, ਉਸ ਸਬੰਧ ਵਿੱਚ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
