
ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੇ ਰਾਸ਼ਟਰ ਨੂੰ ਜਥੇਬੰਦ ਕਰਨ ਵਿੱਚ ਨਿਭਾਈ ਅਹਿਮ ਭੂਮਿਕਾ - ਡਿਪਟੀ ਕਮਿਸ਼ਨਰ
ਊਨਾ, 31 ਅਕਤੂਬਰ - ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦੇ ਰੂਪ ਵਿਚ ਮਨਾਇਆ ਗਿਆ |
ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੇ ਰਾਸ਼ਟਰ ਨੂੰ ਜਥੇਬੰਦ ਕਰਨ ਵਿੱਚ ਨਿਭਾਈ ਅਹਿਮ ਭੂਮਿਕਾ - ਡਿਪਟੀ ਕਮਿਸ਼ਨਰ
ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਅਤੇ ਅਖੰਡਤਾ ਦੀ ਸਹੁੰ ਚੁਕਾਈ ਗਈ
ਊਨਾ, 31 ਅਕਤੂਬਰ - ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦੇ ਰੂਪ ਵਿਚ ਮਨਾਇਆ ਗਿਆ | ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੌਮੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਸਮਰਪਿਤ ਰਹਿਣ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਸਮੁੱਚੇ ਦੇਸ਼ ਨੂੰ ਜਥੇਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਸ ਦੌਰਾਨ ਏ.ਡੀ.ਸੀ ਮਹਿੰਦਰਪਾਲ ਗੁਰਜਰ, ਸਹਾਇਕ ਕਮਿਸ਼ਨਰ ਵਰਿੰਦਰ ਸ਼ਰਮਾ, ਤਹਿਸੀਲਦਾਰ ਹੁਸਨ ਚੰਦ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
