ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 8 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਟਿਆਲਾ, 31 ਅਕਤੂਬਰ -ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 8 ਲੱਖ 24 ਹਜ਼ਾਰ 500 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 8 ਲੱਖ 18 ਹਜ਼ਾਰ 867 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਨੂੰ ਹੁਣ ਤਕ 1658 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 31 ਅਕਤੂਬਰ -ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 8 ਲੱਖ 24 ਹਜ਼ਾਰ 500 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 8 ਲੱਖ 18 ਹਜ਼ਾਰ 867 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 351474 ਮੀਟਰਿਕ ਟਨ, ਮਾਰਕਫੈਡ ਵੱਲੋਂ 202448 ਮੀਟਰਿਕ ਟਨ, ਪਨਸਪ ਵੱਲੋਂ 157182 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 107613 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 150 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 1658.43 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਦੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਨੰਬਰ 73800-16070 ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਦੀ ਜਾਣਕਾਰੀ ਲੈ ਕੇ ਇਸ ਦੀ ਵਰਤੋਂ ਕਰ ਸਕਣ।