ਡੇਂਗੂ ਦੇ 12 ਹੋਰ ਕੇਸ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 780 ਹੋਈ

ਪਟਿਆਲਾ, 31 ਅਕਤੂਬਰ : ਪਟਿਆਲਾ ਸ਼ਹਿਰ ਤੇ ਦਿਹਾਤੀ ਇਲਾਕਿਆਂ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫੇਰ 12 ਹੋਰ ਕੇਸ ਮਿਲਣ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧ ਕੇ 780 ਹੋ ਗਈ ਹੈ।

ਪਟਿਆਲਾ, 31 ਅਕਤੂਬਰ : ਪਟਿਆਲਾ ਸ਼ਹਿਰ ਤੇ ਦਿਹਾਤੀ ਇਲਾਕਿਆਂ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫੇਰ 12 ਹੋਰ ਕੇਸ ਮਿਲਣ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧ ਕੇ 780 ਹੋ ਗਈ ਹੈ। ਡਾ. ਸੁਮੀਤ ਸਿੰਘ ਐਪੀਡਿਮੋਲੋਜਿਸਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲ ਸ਼ੱਕੀ ਕੇਸਾਂ ਦੀ ਗਿਣਤੀ 3119 ਹੈ। ਡੇਂਗੂ ਪ੍ਰਭਾਵਿਤ 698 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਵੇਲੇ 77 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 50 ਸ਼ਹਿਰੀ ਤੇ 27 ਦਿਹਾਤ ਦੇ ਮਰੀਜ਼ ਹਨ।