ਨਸ਼ਿਆਂ ਦੇ ਖਿਲਾਫ ਜੰਗ ਵਿੱਚ ਵਿਦਿਆਰਥੀ ਨਿਭਾ ਸਕਦੇ ਹਨ ਅਹਿਮ ਰੋਲ : ਹਰਸਿਮਰਨ ਸਿੰਘ ਬੱਲ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 2 ਨਵੰਬਰ- ਮੁਹਾਲੀ ਪੁਲੀਸ ਵਲੋਂ ਸਾਂਝ ਕੇਂਦਰ ਸਬ ਡਿਵੀਜਨ 2, ਟ੍ਰੈਫਿਕ ਐਜੁਕੇਸ਼ਨ ਸੈਲ ਅਤੇ ਨਸ਼ਾ ਛੁੜਾਉ ਕੇਂਦਰ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਮੌਲੀ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।

ਐਸ ਏ ਐਸ ਨਗਰ, 2 ਨਵੰਬਰ- ਮੁਹਾਲੀ ਪੁਲੀਸ ਵਲੋਂ ਸਾਂਝ ਕੇਂਦਰ ਸਬ ਡਿਵੀਜਨ 2, ਟ੍ਰੈਫਿਕ ਐਜੁਕੇਸ਼ਨ ਸੈਲ ਅਤੇ ਨਸ਼ਾ ਛੁੜਾਉ ਕੇਂਦਰ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਮੌਲੀ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਜੰਗ ਵਿੱਚ ਵਿਦਿਆਰਥੀ ਅਤੇ ਨੌਜਵਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ ਕਿਉਂਕਿ ਜੇਕਰ ਇਹ ਸਾਰੇ ਤਹਈਆ ਕਰ ਲੈਣ ਕਿ ਉਹ ਨਾ ਤਾਂ ਖੁਦ ਨਸ਼ਾ ਕਰਣਗੇ ਅਤੇ ਨਾ ਕਿਸੇ ਨੂੰ ਕਰਣਗੇ ਤਾਂ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ। ਨਸ਼ਾ ਮੁਕਤੀ ਕੇਂਦਰ ਦੇ ਸ. ਵਿਕਰਮਜੀਤ ਸਿੰਘ ਵਿੱਕੀ ਵਲੋਂ ਨਸ਼ਿਆਂ ਦੀ ਸਮੱਸਿਆ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੀ ਸਮੱਸਿਆ ਬਾਰੇ ਤਿਆਰ ਕੀਤਾ ਨਾਟਕ ਵੀ ਪੇਸ਼ ਕੀਤਾ ਗਿਆ। ਡੀ ਐਸ ਪੀ ਸ. ਹਰਸਿਮਰਨ ਸਿੰਘ ਬੱਲ ਵਲੋਂ ਵਿਦਿਆਰਥੀਆਂ ਨੂੰ ਸੰਹੁ ਵੀ ਚੁਕਵਾਈ ਗਈ ਕਿ ਉਹ ਨਾ ਤਾਂ ਖੁਦ ਨਸ਼ਾ ਕਰਣਗੇ ਅਤੇ ਨਾ ਹੀ ਆਪਣੇ ਕਿਸੇ ਜਾਣਕਾਰ ਨੂੰ ਕਰਨ ਦੇਣਗੇ। ਅਖੀਰ ਵਿੱਚ ਸ. ਬੱਲ ਵਲੋਂ ਸਕੂਲ ਦੇ ਸਟਾਫ ਦਾ ਧੰਨਵਾਦ ਕੀਤਾ ਗਿਆ।