ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਏ ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ
ਐਸ ਏ ਐਸ ਨਗਰ, 15 ਅਪ੍ਰੈਲ - ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨਰਿੰਦਰ ਕੁਮਾਰ ਸ਼ਰਮਾ ਅੱਜ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ ਅੱਠ ਮੁਹਾਲੀ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਅਸਥਾਨ ਦੇ ਮੁਖੀ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਪਹਿਲਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਵੱਲੋਂ ਐਨ ਕੇ ਸ਼ਰਮਾ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਗਈ।

ਸ੍ਰੀ ਐਨ ਕੇ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਅਸਥਾਨ ਨਾਲ ਨਿੱਜੀ ਤੌਰ ਤੇ ਜੁੜੇ ਹੋਏ ਹਨ ਅਤੇ ਇਸ ਸ਼ਹਿਰ ਵਿੱਚ ਬਤੌਰ ਪਲਾਨਿੰਗ ਬੋਰਡ ਦਾ ਚੇਅਰਮੈਨ ਅਤੇ ਡੇਰਾ ਬੱਸੀ ਹਲਕੇ ਤੋਂ ਬਤੌਰ ਵਿਧਾਇਕ ਹੁੰਦਿਆਂ ਇਸ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀਭਾਂਤੀ ਜਾਣਦੇ ਹਨ।
ਉਨਾਂ ਕਿਹਾ ਕਿ ਉਹ ਪਟਿਆਲਾ ਹਲਕਾ ਤੋਂ ਲੋਕ ਸਭਾ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਵੱਖ ਵੱਖ ਥਾਵਾਂ ਤੇ ਉਹਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਉਹਨਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਐਨ ਕੇ ਸ਼ਰਮਾ ਦੇ ਪੀ ਏ ਮਨਜੀਤ ਸਿੰਘ ਸੈਣੀ ਅਤੇ ਹੋਰ ਪਤਵੰਤੇ ਹਾਜਿਰ ਸਨ।