
ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਬੰਧੀ ਕਮੇਟੀ ਦੀ ਮੀਟਿੰਗ ।
ਗੜ੍ਹਸੰਕਰ 05 ਨਵੰਬਰ - ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਬੰਧੀ ਕਮੇਟੀ ਦੀ ਮੀਟਿੰਗ ਇਥੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਫੁੱਟਬਾਲ ਸਟੇਡੀਅਮ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਈ।
ਗੜ੍ਹਸੰਕਰ 05 ਨਵੰਬਰ - ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਬੰਧੀ ਕਮੇਟੀ ਦੀ ਮੀਟਿੰਗ ਇਥੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਫੁੱਟਬਾਲ ਸਟੇਡੀਅਮ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਈ। ਮੀਟਿੰਗ ਦੌਰਾਨ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਦੀ ਟੀਮ ਵਲੋਂ ਪੰਜਾਬ ਸਟੇਟ ਫੁੱਟਬਾਲ ਲੀਗ ਅਤੇ ਵੱਖ-ਵੱਖ ਟੂਰਨਾਮੈਂਟ ਵਿਚ ਕੀਤੇ ਜਾ ਰਹੇ ਸ਼ਾਨਦਾਰ ਪ੍ਰਦਰਸ਼ਨ ਅਤੇ ਖਾਲਸਾ ਕਾਲਜ ਗੜ੍ਹਸ਼ੰਕਰ ਦੀ ਫੁੱਟਬਾਲ ਟੀਮ ਨੂੰ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਫੁੱਟਬਾਲ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕਰਨ ’ਤੇ ਟੀਮ ਦੇ ਕੋਚ ਹਰਦੀਪ ਸਿੰਘ ਗਿੱਲ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਮੀਟਿੰਗ ਵਿਚ ਕਮੇਟੀ ਵਿਚ ਨਵੇਂ ਮੈਂਬਰ ਜਸਵੰਤ ਸਿੰਘ ਭੱਠਲ, ਸੱਜਣ ਸਿੰਘ ਧਮਾਈ ਤੇ ਪ੍ਰਮੋਦ ਕੁਮਾਰ ਡੁੱਗਰੀ ਨੂੰ ਸ਼ਾਮਿਲ ਕੀਤਾ ਗਿਆ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਹਰਵਿੰਦਰ ਸਿੰਘ ਬਾਠ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਬੈਂਸ ਨੇ ਦੱਸਿਆ ਕਿ ਅਗਲੇ ਸਾਲ ਫਰਵਰੀ ਵਿਚ ਕਰਵਾਏ ਜਾਣ ਵਾਲੇ ਰਾਜ ਪੱਧਰੀ ਟੂਰਨਾਮੈਂਟ ਲਈ ਹੁਣ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਛੇਤੀ ਹੀ ਕਮੇਟੀ ਵਲੋਂ ਖੇਡ ਪ੍ਰੇਮੀਆਂ ਤੇ ਸਮਾਜ ਸੇਵੀ ਸ਼ਖਸ਼ੀਅਤਾਂ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਜਾਵੇਗਾ। ਮੀਟਿੰਗ ਵਿਚ ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਅਮਨਦੀਪ ਸਿੰਘ ਬੈਂਸ, ਸ਼ਲਿੰਦਰ ਸਿੰਘ ਰਾਣਾ, ਜਸਵੰਤ ਸਿੰਘ ਭੱਠਲ, ਪ੍ਰਮੋਦ ਕੁਮਾਰ ਡੁੱਗਰੀ, ਸੱਜਣ ਸਿੰਘ ਧਮਾਈ, ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ।
