ਪਿੰਡ ਦਿਹਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ 15 ਨਵੰਬਰ ਨੂੰ

ਹੁਸ਼ਿਆਰਪੁਰ, 13 ਨਵੰਬਰ- ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬਸਤੀ ਕਰਮ ਸਿੰਘ ਪੁਰਾ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਪੰਜਾਬੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਅਨੋਖੇ ਅਮਰ ਸ਼ਹੀਦ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ 15 ਨਵੰਬਰ ਨੂੰ

ਹੁਸ਼ਿਆਰਪੁਰ, 13 ਨਵੰਬਰ- ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬਸਤੀ ਕਰਮ ਸਿੰਘ ਪੁਰਾ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਪੰਜਾਬੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਅਨੋਖੇ ਅਮਰ ਸ਼ਹੀਦ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ 15 ਨਵੰਬਰ ਨੂੰ ਜਥੇਦਾਰ ਅਜੀਤ ਸਿੰਘ ਬਾਸੀ ਦਿਹਾਣਾ ਮੁੱਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਹੈਂਡ ਆਫਿਸ ਦਿਹਾਣਾ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ ਬਾਸੀ ਦਿਹਾਣਾ ਮੁੱਖੀ ਸ਼ਹੀਦ ਬਾਬਾ ਦੀਪ ਸਿੰਘ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਹੈਂਡ ਆਫਿਸ ਦਿਹਾਣਾ ਨੇ ਦੱਸਿਆ ਕਿ 15 ਨਵੰਬਰ ਨੂੰ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਪੰਥ ਦੇ ਨਿਹੰਗ ਸਿੰਘ ਜਥੇਬੰਦੀਆਂ,ਪ੍ਰਸਿੱਧ ਰਾਗੀ ਢਾਡੀ ਕਵੀਸ਼ਰੀ ਜਥੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸਮਾਗਮ ਦੌਰਾਨ ਚਾਹ ਪੌਕੜੇ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।