ਡਿਪਟੀ ਸਪੀਕਰ ਰੌੜੀ ਨੇ ਵੱਖ-ਵੱਖ ਮੰਡੀਆਂ ’ਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਮਾਹਿਲਪੁਰ, (25 ਅਪ੍ਰੈਲ)- ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵੱਖ- ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਰੋੜ੍ਹਮਾਜਰਾ, ਪਨਾਮ, ਸਮੁੰਦੜਾ, ਗੜ੍ਹਸ਼ੰਕਰ, ਸੈਲਾ, ਮੋਰਾਂਵਾਲੀ ਅਤੇ ਮਾਹਿਲਪੁਰ ਮੰਡੀਆਂ ਵਿਖੇ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਅਤੇ ਅਦਾਇਗੀ ਨਾਲੋਂ-ਨਾਲ ਕਰਨੀ ਯਕੀਨੀ ਬਣਾਈ ਜਾਵੇ‌। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿਚ ਪਾਣੀ, ਲਾਈਟਾਂ, ਪੱਖੇ, ਛਾਂ, ਜਨਰੇਟਰ ਸੈਟ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕਣਕ ਦਾ ਐਮ.ਐਸ.ਪੀ 2275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। 
ਉਨ੍ਹਾਂ ਕਿਸਾਨਾਂ ਨੂੰ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਬਲਦੀਪ ਸਿੰਘ, ਦੀਪਕ ਕੁਮਾਰ ਐਮ ਸੀ, ਸੁਮਿਤ ਸੋਨੀ, ਸੁੱਚਾ ਸਿੰਘ ਕੁੱਕੜ ਮਾਜਰਾ, ਮਾਸਟਰ ਸਤਪਾਲ ਸਿੰਘ ਲੱਠ, ਰਿੰਕਾ ਚੌਧਰੀ, ਮੋਹਿਤ ਗੁਪਤਾ, ਬਲਵੀਰ ਸਿੰਘ ਢਿੱਲੋਂ, ਅਜਮੇਰ ਸਿੰਘ ਢਿੱਲੋਂ, ਬਲਬੀਰ ਸਿੰਘ ਸੰਘਾ ਮੁੱਗੋਵਾਲ, ਰਾਜੀਵ ਕੁਮਾਰ, ਜੁਝਾਰ ਸਿੰਘ, ਰਾਜਿੰਦਰ ਸਿੰਘ ਢਿੱਲੋ, ਕੁਲਵਿੰਦਰ ਸਿੰਘ ਪੈਰੀ ,ਅਜਮੇਰ ਸਿੰਘ ਰਾਮਗੜ੍ਹ ਝੁੰਗੀਆਂ ਤੇ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।