22 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਵਿਅਕਤੀ ਗ੍ਰਿਫਤਾਰ

ਐਸ. ਏ. ਐਸ. ਨਗਰ, 15 ਨਵੰਬਰ - ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤਦੀਆਂ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਐਸ. ਏ. ਐਸ. ਨਗਰ, 15 ਨਵੰਬਰ - ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤਦੀਆਂ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸੰਬੰਧੀਜਾਣਕਾਰੀ ਦਿੰਦਿਆਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੇ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਏ.ਐਸ.ਆਈ ਜੀਤ ਰਾਮ ਅਤੇ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਸੋਹਾਣਾ ਟੋਭੇ ਵਾਲੀ ਸਾਈਡ ਤੋਂ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਇੱਕ ਮੋਟਰ ਸਾਈਕਲ ਤੇ ਸਵਾਰ 2 ਮੋਨੇ ਨੌਜਵਾਨਾਂ (ਜਿਨ੍ਹਾ ਦੇ ਵਿੱਚਕਾਰ ਇਕ ਪਲਾਸਟਿਕ ਦਾ ਵਜਨਦਾਰ ਥੈਲਾ ਰੱਖਿਆ ਹੋਇਆ ਸੀ) ਨੂੰ ਰੁਕਣ ਲਈ ਕਿਹਾ ਜਿਸਤੇ ਇਹ ਵਿਅਕਤੀ ਥੈਲਾ ਥੱਲੇ ਸੁੱਟ ਕੇ ਮੋਟਰਸਾਈਕਲ ਭੱਜਾਉਣ ਲੱਗੇ ਪਰੰਤੂ ਪੁਲੀਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰ ਲਿਆ।

ਉਹਨਾਂ ਦੱਸਿਆ ਕਿ ਪੁੱਛਗਿੱਛ ਕਰਨ ਤੇ ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਭੂਰਾ ਵਾਸੀ ਪਿੰਡ ਮਾਨਸੀ ਨਗਰਾ, ਜਿਲ੍ਹਾ ਅਲੀਗੜ੍ਹ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੂਰਜ ਭਾਰਤੀ ਵਾਸੀ ਕਮਾਲਪੁਰ, ਜਿਲ੍ਹਾ ਅਲੀਗੜ੍ਹ (ਦੋਵੇਂ ਹਾਲ ਕਿਰਾਏਦਾਰ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ) ਦਸਿਆ। ਉਹਨਾਂ ਦੱਸਿਆ ਕਿ ਇਹਨਾਂ ਵਲੋਂ ਹੇਠਾਂ ਸੁੱਟੇ ਥੈਲੇ ਦੀ ਤਲਾਸ਼ੀ ਲੈਣ ਤੇ ਉਸ ਵਿੱਚੋਂ 22 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ।

ਇਸ ਸਬੰਧੀ ਥਾਣਾ ਸੋਹਾਣਾ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 15, 29/61/85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿੱਚ ਇਨ੍ਹਾ ਨਾਲ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ।