ਡੇਂਗੂ ਦੇ 12 ਨਵੇਂ ਮਰੀਜ਼ ਮਿਲਣ ਨਾਲ ਕੁੱਲ ਗਿਣਤੀ 931 ਹੋਈ

ਪਟਿਆਲਾ, 16 ਨਵੰਬਰ - ਡੇਂਗੂ ਬੁਖ਼ਾਰ ਤੋਂ ਪੀੜਤ ਅੱਜ 12 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 931 ਹੋ ਗਈ ਹੈ।

ਪਟਿਆਲਾ, 16 ਨਵੰਬਰ - ਡੇਂਗੂ ਬੁਖ਼ਾਰ ਤੋਂ ਪੀੜਤ ਅੱਜ 12 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 931 ਹੋ ਗਈ ਹੈ। ਜ਼ਿਲ੍ਹਾ ਐਪਿਡਿਮੋਲੋਜਿਸਟ ਡਾ. ਸੁਮੀਤ ਸਿੰਘ ਮੁਤਾਬਿਕ ਹੁਣ ਤਕ 873 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 50 ਹੈ। 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 4 ਸਟੇਟ ਆਡਿਟ ਅਧੀਨ ਹਨ।